10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਰਾਮ ਤੀਰਥ, 9 ਨਵੰਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਿਖੇ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਕਿ ਦੀਵਾਲੀ ਵਾਲੇ ਦਿਨ ਹੀ ਮਹੰਤ ਮਲਕੀਤ ਨਾਥ ਦਾ ਜਨਮ ਦਿਨ ਵੀ ਸੀ।

ਅਜੀਤ ਡੈਸਕ 10-11-2026
ਰਾਮ ਤੀਰਥ, 9 ਨਵੰਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਿਖੇ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਕਿ ਦੀਵਾਲੀ ਵਾਲੇ ਦਿਨ ਹੀ ਮਹੰਤ ਮਲਕੀਤ ਨਾਥ ਦਾ ਜਨਮ ਦਿਨ ਵੀ ਸੀ। ਇਸ ਮੌਕੇ ਉਨ੍ਹਾਂ ਨੇ ਕੇਕ ਕੱਟ ਕੇ ਆਪਣੀ ਖੁਸ਼ੀ ਸੰਗਤਾਂ ਨਾਲ ਸਾਂਝੀ ਕੀਤੀ। ਇਸ ਸ਼ੁਭ ਮੌਕੇ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਅਤੇ ਸਾਬਕਾ ਡਿਪਟੀ ਮੇਅਰ ਓਮ ਪ੍ਰਕਾਸ਼ ਗੱਬਰ, ਸਤਿਗੁਰੂ ਗਿਆਨ ਨਾਥ ਆਸ਼ਰਮ ਵਾਲਮੀਕਿ ਤੀਰਥ ਦੇ ਮੁੱਖ ਸੇਵਾਦਾਰ ਮਹੰਤ ਗਿਰਧਾਰੀ ਨਾਥ, ਬਾਬਾ ਬਲਵੰਤ ਨਾਥ, ਸੰਤ ਰਾਕੇਸ਼ ਨਾਥ, ਮੰਗਲ ਨਾਥ, ਭੰਡਾਰੀ ਨਾਥ, ਸੰਤ ਮੇਘ ਨਾਥ, ਦੀਨਾ ਨਾਥ, ਬਿੱਟੂ ਨੰਗਲੀ ਅਤੇ ਭਾਜਪਾ ਆਗੂ ਕਰਨ ਵੇਰਕਾ ਸਮੇਤ ਹੋਰ ਸ਼ਖ਼ਸੀਅਤਾਂ ਤੇ ਸ਼ਰਧਾਲੂ ਹਾਜ਼ਰ ਸਨ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਮਹੰਤ ਮਲਕੀਤ ਨਾਥ ਨੂੰ ਜਨਮ ਦਿਨ ਦੀਆਂ ਅਤੇ ਸਮੂਹ ਸੰਗਤਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ।
ਪਿਛਲੀ ਖ਼ਬਰ ਤਲਬੀਰ ਗਿੱਲ ਮਜੀਠੇ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰਨਗੇ - ਰਾਜ ਕੁਮਾਰ ਲੁੱਧੜ ਅਗਲੀ ਖ਼ਬਰ ਮਿਸਲ਼ ਸ਼ਹੀਦਾਂ ਤਰਨਾ ਦਲ ਵਲੋਂ ਕਵੀਸ਼ਰ ਜੋਗਾ ਸਿੰਘ ਜੋਗੀ ਦੀ ਬਰਸੀ ਪਹਿਲੀ ਨੂੰ ਮਨਾਈ ਜਾਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।