11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਈ.ਟੀ.ਓ. ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਸੋਨ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਜੰਡਿਆਲਾ ਗੁਰੂ, 10 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.

ਅਜੀਤ ਡੈਸਕ 11-11-2026
ਜੰਡਿਆਲਾ ਗੁਰੂ, 10 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਸ. ਜਰਮਨ ਪ੍ਰੀਤ ਸਿੰਘ ਦਾ ਆਪਣੇ ਦਫ਼ਤਰ ਜੰਡਿਆਲਾ ਗੁਰੂ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਜਰਮਨ ਪ੍ਰੀਤ ਸਿੰਘ ਨੇ ਹਾਲ ਹੀ ਵਿਚ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਪ੍ਰਤੀਯੋਗਤਾ ਵਿਚ ਭਾਰਤੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਣ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਜਰਮਨ ਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਨਾ ਸਿਰਫ਼ ਆਪਣੇ ਪਿੰਡ ਅਤੇ ਹਲਕੇ ਦਾ ਸਗੋਂ ਪੂਰੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ।
ਪਿਛਲੀ ਖ਼ਬਰ ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਬਾਬਾ ਸਾਧਾਰਨ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਦਿਹਾੜਾ ਮਨਾਇਆ ਅਗਲੀ ਖ਼ਬਰ 6 ਗ੍ਰਾਮ ਹੀਰੋਇਨ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।