ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ
ਬਾਬਾ ਬਕਾਲਾ ਸਾਹਿਬ, 10 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਰੋਜ਼ਾਨਾ ਦੀ ਤਰ੍ਹਾਂ ਗੁਰਬਾਣੀ ਦੇ ਪਾਠ ਨਾਲ ਹੋਈ ਅਤੇ ਬਾਅਦ ਬੱਚਿਆਂ ਨੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੀਤ, ਕਵਿਤਾਵਾਂ, ਜਨਰਲ ਨਾਲਜ ਦੇ ਪ੍ਰਸ਼ਨ- ਉੱਤਰ ਅਤੇ ਲੈਕਚਰ ਪੇਸ਼ ਕੀਤੇ।
ਬਾਬਾ ਬਕਾਲਾ ਸਾਹਿਬ, 10 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਰੋਜ਼ਾਨਾ ਦੀ ਤਰ੍ਹਾਂ ਗੁਰਬਾਣੀ ਦੇ ਪਾਠ ਨਾਲ ਹੋਈ ਅਤੇ ਬਾਅਦ ਬੱਚਿਆਂ ਨੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੀਤ, ਕਵਿਤਾਵਾਂ, ਜਨਰਲ ਨਾਲਜ ਦੇ ਪ੍ਰਸ਼ਨ- ਉੱਤਰ ਅਤੇ ਲੈਕਚਰ ਪੇਸ਼ ਕੀਤੇ। ਸਕੂਲ ਵਿਚ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਇੰਟਰ-ਹਾਊਸ ਮੁਕਾਬਲੇ ਕਰਵਾਏ ਗਏ । ਅਸੈਂਬਲੀ ਇੰਚਾਰਜ ਮੈਡਮ ਰਜਵੰਤ ਕੌਰ ਨੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਮੈਡਮ ਮਨਜੀਤ ਕੌਰ, ਕੋ- ਆਰਡੀਨੇਟਰ ਅਤੇ ਸਮੂਹ ਸਟਾਫ ਹਾਜ਼ਰ ਰਿਹਾ ।