ਅਜਨਾਲਾ ਵਿਖੇ ਅੱਜ ਹੋਵੇਗੀ ਬੀਬੀ ਹਰਸਿਮਰਤ ਕੌਰ ਬਾਦਲ ਦੀ ‘ਮਾਵਾਂ-ਧੀਆਂ ਲਲਕਾਰ ਰੈਲੀ’, ਤਿਆਰੀਆਂ ਮੁਕੰਮਲ-ਜੋਧ ਸਿੰਘ ਸਮਰਾ
ਅਜਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਮਾਵਾਂ-ਧੀਆਂ ਲਲਕਾਰ ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ ਅੱਜ ਅਜਨਾਲਾ ਦੇ ਸੁੱਖਹਰਪ੍ਰੀਤ (ਸ਼ਿਵਾ) ਪੈਲੇਸ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਰੈਲੀ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਅਜੀਤ ਡੈਸਕ
11-11-2026