11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰੇਅਵੰਨ ਇੰਟਰਨੈਸ਼ਨਲ ਸੀਨੀ: ਸੈਕੰ: ਸਕੂਲ ਮਜੀਠਾ ਵਿਖੇ ਦੀਵਾਲੀ ਮਨਾਈ

ਮਜੀਠਾ, 10 ਨਵੰਬਰ (ਮਨਿੰਦਰ ਸਿੰਘ ਸੋਖੀ)-ਰੇਅਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਿਚ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੁੱਕੇ ਰੰਗਾਂ ਦੀ ਰੰਗੋਲੀ ਬਣਾਈ ਗਈ।

ਅਜੀਤ ਡੈਸਕ 11-11-2026
ਮਜੀਠਾ, 10 ਨਵੰਬਰ (ਮਨਿੰਦਰ ਸਿੰਘ ਸੋਖੀ)-ਰੇਅਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਿਚ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੁੱਕੇ ਰੰਗਾਂ ਦੀ ਰੰਗੋਲੀ ਬਣਾਈ ਗਈ। ਐਮ.ਡੀ. ਅਮਰਪ੍ਰੀਤ ਸਿੰਘ ਗਿੱਲ ਨੇ ਦੀਵਾਲੀ ਦੇ ਤਿਉਹਾਰ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖਣ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਸਕੂਲ ਨੂੰ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ।ਇਸ ਮੌਕੇ ਐਮ.ਡੀ. ਅਮਰਪ੍ਰੀਤ ਸਿੰਘ ਗਿੱਲ, ਪ੍ਰਿੰਸੀਪਲ ਵਰਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਕੋਆਰਡੀਨੇਟਰ ਅਮਨਦੀਪ ਕੌਰ, ਪ੍ਰਭਜੋਤ ਕੌਰ, ਮਨਦੀਪ ਕੌਰ, ਕਵਲਜੀਤ ਕੌਰ, ਪਰਮਪ੍ਰੀਤ ਸਿੰਘ, ਅਮਨਦੀਪ ਸਿੰਘ, ਨੀਤੂ ਬਾਲਾ, ਅਮਨਬੀਰ ਕੌਰ, ਮੈਡਮ ਸੀਮਾ, ਮੋਨਿਕਾ ਸ਼ਰਮਾ, ਹਰਪ੍ਰੀਤ ਕੌਰ, ਰਮਨਜੀਤ ਕੌਰ, ਅੰਮ੍ਰਿਤ ਹੰਸਪਾਲ, ਗੁਰਵਿੰਦਰ ਕੌਰ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ’27 ਦੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਮਾਵਾਂ ਦੀਆਂ ਅੱਖਾਂ ਵਿਚੋਂ ਵਹਿੰਦੇ ਹੰਝੂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ-ਬੀਬੀ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।