ਅਕਾਲੀ ਦਲ ਦੀ ਰੈਲੀ ’ਚ ਜਾਣ ਤੋਂ ਖਫ਼ਾ ਹੋਏ ‘ਆਪ’ ਆਗੂਆਂ ’ਤੇ ਕੁੱਟਮਾਰ ਦੇ ਦੋਸ਼ * ਸਾਬਕਾ ਬਲਾਕ ਪ੍ਰਧਾਨ ਬੀਬੀ ਲਖਵਿੰਦਰ ਕੌਰ ਦੇ ਪਤੀ ਨੂੰ ਘਰੋਂ ਅਗਵਾ ਕਰਕੇ ਕੁੱਟਮਾਰ ਕਰਨ ਦਾ ਦੋਸ਼
ਰਾਮ ਤੀਰਥ, 11 ਨਵੰਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਾਬਕਾ ਬਲਾਕ ਪ੍ਰਧਾਨ ਬੀਬੀ ਲਖਵਿੰਦਰ ਕੌਰ ਬਲੱਗਣ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪਿੰਡ ਵਿਚ ਸਿਆਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬੀਬੀ ਲਖਵਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸੁਖਵਿੰਦਰ ਸਿੰਘ ਸੋਨੀ ਨੇ ਕੁਝ ਹੋਰ ਨੌਜਵਾਨਾਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਉਨ੍ਹਾਂ ਦੇ ਪਤੀ ਸੁਖਦੇਵ ਸਿੰਘ ਬਲੱਗਣ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ ਅਤੇ ਆਪਣੇ ਘਰ ਲਿਜਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੁਖਦੇਵ ਸਿੰਘ ਬਲੱਗਣ ਦਾ ਹਾਲ-ਚਾਲ ਜਾਣਦੇ ਹੋਏ ਰਾਣਾ ਰਣਬੀਰ ਸਿੰਘ ਲੋਪੋਕੇ, ਡਾ. ਸ਼ਰਨਜੀਤ ਸਿੰਘ, ਲਖਵਿੰਦਰ ਸਿੰਘ ਕਲੇਰ ਅਤੇ ਹੋਰ ਆਗੂ। ਤਸਵੀਰ ਰਾਹੀਂ : ਧਰਵਿੰਦਰ ਸਿੰਘ ਔਲਖ
12-11-2026