ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ
ਬਾਬਾ ਬਕਾਲਾ ਸਾਹਿਬ, 11 ਨਵੰਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨਾਲ ਅਹਿਮ ਮੁਲਾਕਾਤ ਕੀਤੀ, ਉਨ੍ਹਾਂ ਇਸ ਮੌਕੇ ਜਿੱਥੇ ਹਲਕੇ ਸੰਬੰਧੀ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ਬਾਰੇ ਵਿਚਾਰ ਚਰਚਾਵਾਂ ਕੀਤੀਆਂ, ਉਥੇ ਉਕਤ ਆਗੂਆਂ ਨੂੰ ਦੱਸਿਆ ਕਿ ਹਲਕੇ ’ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਵਰਕਰਾਂ ਵਿਚ ਪੂਰਾ ਜੋਸ਼ ਅਤੇ ਉਤਸ਼ਾਹ ਹੈ। ਇਸ ਮੌਕੇ ਸ: ਭਲਾਈਪੁਰ ਨਾਲ ਸ: ਹਰਿੰਦਰ ਸਿੰਘ ਮੱਲ੍ਹਾ, ਹਰਪਾਲ ਸਿੰਘ ਜਲਾਲਾਬਾਦ, ਸਰਪੰਚ ਦਲੇਰ ਸਿੰਘ ਸਰਲੀ, ਸਰਪੰਚ ਪ੍ਰਭ ਥੋਥੀਆਂ, ਦਲਜੀਤ ਸਿੰਘ ਭੱਪੀ ਸਾ: ਸਰਪੰਚ ਵਡਾਲਾ ਖੁਰਦ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਅਰਸ਼ ਬੱਲ, ਨਿਰਵੈਰ ਸਿੰਘ ਸਾਹਬੀ, ਨੌਬੀ ਨਰੋਤਮਪੁਰ ਅਤੇ ਹੋਰ ਹਾਜ਼ਰ ਸਨ ।