ਸਤਲਾਣੀ ਸਾਹਿਬ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪਾਰਟੀਸ਼ਨ ਮਿਊਜ਼ੀਅਮ ਦਾ ਵਿੱਦਿਅਕ ਦੌਰਾ
ਅਟਾਰੀ, 12 ਨਵੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਅੰਮ੍ਰਿਤਸਰ ਦੇ ਤਿੰਨ ਇਤਿਹਾਸਕ ਮਹੱਤਵ ਵਾਲੇ ਸਥਾਨਾਂ ਪਾਰਟੀਸ਼ਨ ਮਿਊਜ਼ੀਅਮ (ਵੰਡ ਅਜਾਇਬ ਘਰ), ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਡਿਜੀਟਲ ਸਿੱਖ ਮਿਊਜ਼ੀਅਮ ਅਤੇ ਜਲ੍ਹਿਆਂਵਾਲਾ ਬਾਗ਼ ਦਾ ਇਕ ਵਿੱਦਿਅਕ ਦੌਰਾ ਕਰਵਾਇਆ ਗਿਆ।
ਅਜੀਤ ਡੈਸਕ
13-11-2026