14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੰਮ੍ਰਿਤਸਰ ਸਕ੍ਰੈਪ ਟਰੇਡ ਐਸੋਸੀਏਸ਼ਨ ਅਤੇ ਭਾਰਤੀ ਵਪਾਰ ਮੰਡਲ ਦੀ ਬੈਠਕ

ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਸਕ੍ਰੈਪ ਟਰੇਡ ਐਸੋਸੀਏਸ਼ਨ ਅਤੇ ਭਾਰਤੀ ਵਪਾਰ ਮੰਡਲ ਦੇ ਵਪਾਰੀਆਂ ਦੀ ਹੋਈ ਸਾਂਝੀ ਮੀਟਿੰਗ ‘ਚ ਸ਼ਹਿਰ ਦੇ ਵੱਖ-ਵੱਖ ਵਪਾਰਕ ਵਰਗਾਂ ਨਾਲ ਸੰਬੰਧਿਤ ਕਾਰੋਬਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਟਰੇਡ ਸੈੱਲ ਭਾਜਪਾ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਅਤੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਰਾਜਿੰਦਰ ਸਿੰਘ ਮਰਵਾਹਾ, ਨਾਲ ਪਰਮਜੀਤ ਸਿੰਘ ਬੱਤਰਾ ਅਤੇ ਹੋਰ। ਤਸਵੀਰ : ਹਰਜੀਤ ਸਿੰਘ 14-11-2026
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਸਕ੍ਰੈਪ ਟਰੇਡ ਐਸੋਸੀਏਸ਼ਨ ਅਤੇ ਭਾਰਤੀ ਵਪਾਰ ਮੰਡਲ ਦੇ ਵਪਾਰੀਆਂ ਦੀ ਹੋਈ ਸਾਂਝੀ ਮੀਟਿੰਗ ‘ਚ ਸ਼ਹਿਰ ਦੇ ਵੱਖ-ਵੱਖ ਵਪਾਰਕ ਵਰਗਾਂ ਨਾਲ ਸੰਬੰਧਿਤ ਕਾਰੋਬਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਟਰੇਡ ਸੈੱਲ ਭਾਜਪਾ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਅਤੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮਾਗਮ ’ਚ ਭਾਰਤੀ ਵਪਾਰ ਮੰਡਲ ਦੇ ਕੌਮੀ ਮੰਤਰੀ ਦਿਨੇਸ਼ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਵਪਾਰੀਆਂ ਦੀ ਏਕਤਾ, ਆਪਸੀ ਸਹਿਯੋਗ ਅਤੇ ਵਪਾਰਕ ਹਿਤਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਾਜਿੰਦਰ ਸਿੰਘ ਮਰਵਾਹਾ ਅਤੇ ਪਰਮਜੀਤ ਸਿੰਘ ਬੱਤਰਾ ਨੇ ਵਪਾਰੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਫ਼ੌਰੀ ਤੌਰ ‘ਤੇ ਹੱਲ ਕੀਤਾ ਜਾਵੇਗਾ ।
ਪਿਛਲੀ ਖ਼ਬਰ ਚਮਕੌਰ ਸਾਹਿਬ ਵਿਖੇ ਮਨਾਏ ਜਾ ਰਹੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਲਈ ਅੰਮ੍ਰਿਤਸਰ ਤੋਂ ਜਾਵੇਗਾ ਬੱਸਾਂ ਦਾ ਕਾਫ਼ਲਾ-... ਅਗਲੀ ਖ਼ਬਰ ਡਾ. ਜਗਮੋਹਨ ਸਿੰਘ ਰਾਜੂ, ਗੁਰਪ੍ਰਤਾਪ ਸਿੰਘ ਟਿੱਕਾ, ਰਾਜੇਸ਼ ਹਨੀ, ਮਨਰਾਜ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ ਅੰਮ੍ਰਿਤਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।