14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਤਿਗੁਰੂ ਸੇਵਾ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

ਵੇਰਕਾ, 13 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਤਿਗੁਰੂ ਸੇਵਾ ਸੁਸਾਇਟੀ ਵੇਰਕਾ ਦੇ ਪ੍ਰਧਾਨ ਦਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜਸਬੀਰ ਸਿੰਘ ਗਿੱਲ ਵਲੋਂ ਪ੍ਰਧਾਨ ਦਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰਾਂ ਦਾ ਪਾਰਟੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 14-11-2026
ਵੇਰਕਾ, 13 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਤਿਗੁਰੂ ਸੇਵਾ ਸੁਸਾਇਟੀ ਵੇਰਕਾ ਦੇ ਪ੍ਰਧਾਨ ਦਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜਸਬੀਰ ਸਿੰਘ ਗਿੱਲ ਵਲੋਂ ਪ੍ਰਧਾਨ ਦਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰਾਂ ਦਾ ਪਾਰਟੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਦਲਜੀਤ ਸਿੰਘ ਵਰਗੇ ਸਮਾਜ ਸੇਵੀ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਵੇਰਕਾ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਅਤੇ ਅਹੁਦੇਦਾਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ, ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਨੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਦਵਾਈ ਕਾਰੋਬਾਰੀ ਆਗੂਆਂ ਦੇ ਵਫ਼ਦ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।