ਸਰਕਾਰ ਖ਼ਿਲਾਫ਼ ਆਂਗਣਵਾੜੀ ਵਰਕਰਾਂ ਦਾ ਹੱਲਾ ਬੋਲ
ਚੋਗਾਵਾਂ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 16 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਵੀ ਲਗਾਤਾਰ 4 ਵਾਰ (26 ਅਕਤੂਬਰ ਅਤੇ 7 ਨਵੰਬਰ ਸਮੇਤ) ਮੁੱਖ ਮੰਤਰੀ ਨਾਲ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕੀਤਾ ਜਾ ਚੁੱਕਾ ਹੈ।
ਸ
ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਫੋਟੋ।
15-11-2026
ਚੋਗਾਵਾਂ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 16 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਵੀ ਲਗਾਤਾਰ 4 ਵਾਰ (26 ਅਕਤੂਬਰ ਅਤੇ 7 ਨਵੰਬਰ ਸਮੇਤ) ਮੁੱਖ ਮੰਤਰੀ ਨਾਲ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕੀਤਾ ਜਾ ਚੁੱਕਾ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਾਣ ਭੱਤਾ ਦੁੱਗਣਾ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਨਾ ਹੋਇਆ, ਤਾਂ 16 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਉਪਰੰਤ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।