15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਤਾ ਮਰੀਅਮ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ-ਡਾ. ਜੋਸ ਸੇਬਾਸਟੀਅਨ *ਅਜਨਾਲਾ ਵਿਖੇ ਮਾਂ ਮਰੀਅਮ ਦਾ 37ਵਾਂ ਸਾਲਾਨਾ ਤਿਉਹਾਰ ਮਨਾਇਆ * ਸਾਬਕਾ ਵਿਧਾਇਕ

ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੇਂਟ ਮਾਈਕਲਜ਼ ਕੈਥੋਲਿਕ ਚਰਚ ਅਜਨਾਲਾ ਵਿਖੇ ਫਾਦਰ ਐਨਥੋਨੀ ਤੁਰਤੀ ਦੀ ਅਗਵਾਈ ’ਚ ਮਾਂ ਮਰੀਅਮ ਦਾ 37ਵਾਂ ਸਾਲਾਨਾ ਤਿਉਹਾਰ ‘ਮਾਂ ਮਰੀਅਮ ਦੀ ਈਦ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ’ਚ ਜਲੰਧਰ ਡਾਇਓਸੀਜ਼ ਦੇ ਬਿਸ਼ਪ ਰੈਵ.

ਅਜੀਤ ਡੈਸਕ 16-11-2026
ਅਜਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੇਂਟ ਮਾਈਕਲਜ਼ ਕੈਥੋਲਿਕ ਚਰਚ ਅਜਨਾਲਾ ਵਿਖੇ ਫਾਦਰ ਐਨਥੋਨੀ ਤੁਰਤੀ ਦੀ ਅਗਵਾਈ ’ਚ ਮਾਂ ਮਰੀਅਮ ਦਾ 37ਵਾਂ ਸਾਲਾਨਾ ਤਿਉਹਾਰ ‘ਮਾਂ ਮਰੀਅਮ ਦੀ ਈਦ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ’ਚ ਜਲੰਧਰ ਡਾਇਓਸੀਜ਼ ਦੇ ਬਿਸ਼ਪ ਰੈਵ. ਡਾ. ਜੋਸ ਸੇਬਾਸਟੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ, ‘ਆਪ’ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਸੁਖਜਿੰਦਰ ਸਿੰਘ ਸੁੱਖ ਔਜਲਾ ਅਤੇ ਬੀਬੀ ਨਰਿੰਦਰ ਕੌਰ ਕਲਸੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਬਿਸ਼ਪ ਡਾ: ਜੋਸ਼ ਸੇਬਾਸੀਅਨ ਨੂੰ ਅਜਨਾਲਾ ਪਹੁੰਚਣ ’ਤੇ ਜੀ ਆਇਆ ਆਖਿਆ ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਸ਼ਪ ਡਾ. ਜੋਸ ਸੇਬਾਸਟੀਅਨ ਨੇ ਕਿਹਾ ਕਿ ਮਾਤਾ ਮਰੀਅਮ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮਾਂ ਮਰੀਅਮ ਦਾ ਜੀਵਨ ਸਾਨੂੰ ਸ਼ਰਧਾ, ਨਿਮਰਤਾ, ਸੇਵਾ ਅਤੇ ਪ੍ਰਭੂ ਪ੍ਰਤੀ ਸਮਰਪਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਮਾਂ ਮਰੀਅਮ ਦਾ ਜੀਵਨ ਸਾਨੂੰ ਨਿਮਰਤਾ, ਪਵਿੱਤਰਤਾ ਅਤੇ ਪ੍ਰਮਾਤਮਾ ਪ੍ਰਤੀ ਸਮਰਪਣ ਦੀ ਸਿੱਖਿਆ ਦਿੰਦਾ ਹੈ। ਅੰਤ ਵਿਚ ਬਿਸ਼ਪ ਡਾ. ਜੋਸ ਸੇਬਾਸਟੀਅਨ ਵੱਲੋਂ ਆਏ ਸਮੂਹ ਲੀਡਰ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਗਮ ਵਿਚ ਫਾਦਰ ਜੋਸ਼ ਇਲੀਕਲ, ਫਾਦਰ ਐਨਥੋਨੀ ਤੁਰਤੀ, ਅਕਾਲੀ ਦਲ ਬੀ.ਸੀ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਪੀ.ਏ.ਸੀ ਕਮੇਟੀ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮਹਿਲਾ ਕਮਿਸ਼ਨ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਮਸੀਹ ਆਗੂ ਸੋਨੂੰ ਜਾਫ਼ਰ, ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ, ਭਾਈ ਕਾਬਲ ਸਿੰਘ ਸ਼ਾਹਪੁਰ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਹਰਜਿੰਦਰ ਸਿੰਘ ਬਾਜਵਾ, ਪ੍ਰਧਾਨ ਫਰਾਂਸਿਸ ਭੱਟੀ ਸੇਖਭੱਟੀ, ਚੇਅਰਮੈਨ ਜਾਰਜ ਮਸੀਹ ਕੜਿਆਲ, ਸਾਬਕਾ ਚੇਅਰਮੈਨ ਅਮਨਦੀਪ ਸਿੰਘ ਸੁਪਾਰੀਵਿੰਡ, ਬੰਟੀ ਸ਼ਾਹ ਅਜਨਾਲਾ ਭਿੰਡੀਆਂ ਵਾਲੇ, ਧਰਮਿੰਦਰ ਸਿੰਘ ਪ੍ਰਿੰਸ, ਬੀਬੀ ਗੁਰਦੀਪ ਕੌਰ ਅਜਨਾਲਾ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਠੇਕੇਦਾਰ ਅਸ਼ੋਕ ਮਸੀਹ, ਹਤਿੰਦਰ ਬੱਬਰ, ਸਵਰਨ ਸਿੰਘ ਗੁਲਾਬ, ਗੁਰਨਾਮ ਮਸੀਹ ਚੱਕਬਾਲਾ, ਅਵਿਨਾਸ਼ ਮਸੀਹ, ਬਾਜ ਸਿੰਘ ਲੱਖੂਵਾਲ, ਰੋਬਨ ਮਸੀਹ, ਸੋਨੂੰ ਅਜਨਾਲਾ, ਦਿਲਬਾਗ ਸਿੰਘ ਘੁੱਲੀ ਅਤੇ ਸੁਨੀਲ ਗਿੱਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚ ਉੱਚ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਗੁਜਰਾਤ ਦੇ ਉਪ ਮੁੱਖ ਮੰਤਰੀ ਦੀ ਮਾਤਾ ਦੇਵੇਂਦਰੀ ਸੰਘਵੀ ਜੈਨ ਦਾ ਜੰਡਿਆਲਾ ਗੁਰੂ ਵਿਖੇ ਨਿੱਘਾ ਸਵਾਗਤ ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।