ਰੋਡ ਮਾਰਚ ਦੌਰਾਨ ਭੀਲੋਵਾਲ ਪੱਕਾ ਵਿਖੇ ਸੋਨੀਆ ਮਾਨ ਦਾ ਵਿਸ਼ੇਸ਼ ਸਨਮਾਨ
ਚੋਗਾਵਾਂ, 16 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਚਲਾਈ ਜਾ ਰਹੀ ਲੋਕ ਸੰਪਰਕ ਮੁਹਿੰਮ ਤਹਿਤ ਕੱਢੇ ਗਏ ਵਿਸ਼ਾਲ ਰੋਡ ਮਾਰਚ ਨੂੰ ਪਿੰਡ ਭੀਲੋਵਾਲ ਪੱਕਾ ਵਿਖੇ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਮਰਥਨ ਮਿਲਿਆ। ਪਿੰਡ ਪੁੱਜਣ ’ਤੇ ਸਰਪੰਚ ਗੌਤਮ ਮਹਿਤਾ ਅਤੇ ਪਿੰਡ ਵਾਸੀਆਂ ਨੇ ਪਾਰਟੀ ਉਮੀਦਵਾਰ ਸੋਨੀਆ ਮਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਅਜੀਤ ਡੈਸਕ
17-11-2026