17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਸਾਲਾਨਾ ਵਿਰਾਸਤੀ ਸਮਾਗਮ

ਚੌਕ ਮਹਿਤਾ, 16 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਪੰਜਾਬ, ਪੰਜਾਬੀਅਤ, ਪੰਜਾਬੀ ਬੋਲੀ, ਪੰਜਾਬ ਦੀ ਗੌਰਵਮਈ ਵਿਰਾਸਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ’ਤੇ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਮੁੱਖ ਮਹਿਮਾਨ ਸ.

ਅਜੀਤ ਡੈਸਕ 17-11-2026
ਚੌਕ ਮਹਿਤਾ, 16 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਪੰਜਾਬ, ਪੰਜਾਬੀਅਤ, ਪੰਜਾਬੀ ਬੋਲੀ, ਪੰਜਾਬ ਦੀ ਗੌਰਵਮਈ ਵਿਰਾਸਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ’ਤੇ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਮੁੱਖ ਮਹਿਮਾਨ ਸ. ਲਖਵਿੰਦਰ ਸਿੰਘ ਰੰਧਾਵਾ ਚੇਅਰਮੈਨ ਮਾਰਕੀਟ ਕਮੇਟੀ, ਸ. ਕੁਲਵੰਤ ਸਿੰਘ ਰੰਧਾਵਾ ਡੀ.ਐੱਸ. ਪੀ., ਸਕੂਲ ਚੇਅਰਮੈਨ ਸ. ਪਰਮਜੀਤ ਸਿੰਘ ਸੰਧੂ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ। ਸਮਾਗਮ ਵਿਚ ਪੁਰਾਤਨ ਸੱਭਿਆਚਾਰ ਨਾਲ ਸਬੰਧਤ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਦੇ ਰੰਗ ਗਿੱਧਾ, ਭੰਗੜਾ, ਝੂਮਰ ਆਦਿ ਦੀ ਪੇਸ਼ਕਾਰੀ ਨੇ ਸਮਾਗਮ ਨੂੰ ਚਾਰ-ਚੰਨ ਲਾਏ। ਇਸ ਮੌਕੇ ਹਾਜ਼ਰ ਸਮੂਹ ਸ਼ਖਸ਼ੀਅਤਾਂ ਨੇ ਸਕੂਲ ਵਲੋੰ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਇਕਬਾਲ ਸਿੰਘ ਸ਼ਾਹ ਮਹਿਤਾ, ਸਕੂਲ ਡਾਇਰੈਕਟਰ ਸ੍ਰੀਮਤੀ ਸੁਖਬੀਰ ਕੌਰ ਸੰਧੂ, ਡਾਇਰੈਕਟਰ ਡਾ.ਖੁਸ਼ਪ੍ਰੀਤ ਕੌਰ ਸੰਧੂ, ਡਾ. ਜਸਪ੍ਰੀਤ ਸਿੰਘ ਸੰਧੂ, ਸਕੂਲ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਛੱਠ ਪੂਜਾ ਸਮਾਗਮ ’ਚ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਕੀਤੀ ਛਠੀ ਮਾਤਾ ਦੀ ਪੂਜਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।