17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਛੱਠ ਪੂਜਾ ਸਮਾਗਮ ’ਚ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਕੀਤੀ ਛਠੀ ਮਾਤਾ ਦੀ ਪੂਜਾ

ਅੰਮ੍ਰਿਤਸਰ, 16 ਨਵੰਬਰ (ਰੇਸ਼ਮ ਸਿੰਘ)- ਲੋਕ ਆਸਥਾ ਅਤੇ ਸ਼ਰਧਾ ਦੇ ਪ੍ਰਤੀਕ ਛਠ ਪੂਜਾ ਦੇ ਮੌਕੇ ’ਤੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਇੰਪਰੂਵਮੈਂਟ ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵਿਚ ਕਰਵਾਏ ਗਏ ਪੂਜਾ ਸਮਾਗਮਾਂ ਵਿਚ ਸ਼ਿਰਕਤ ਕੀਤੀ। ਉਨ੍ਹਾਂ ਨੇ ਫੋਕਲ ਪੁਆਇੰਟ, ਵੇਰਕਾ ਅਤੇ ਵਾਰਡ ਨੰਬਰ 22 ਸਥਿਤ ਭਾਰਤੀ ਦੀ ਬੰਬੀ ਵਿਖੇ ਸ਼ਰਧਾਲੂਆਂ ਨਾਲ ਮਿਲ ਕੇ ਛਠੀ ਮਈਆ ਦੀ ਪੂਜਾ-ਅਰਚਨਾ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਰੇਸ਼ਮ ਸਿੰਘ)- ਲੋਕ ਆਸਥਾ ਅਤੇ ਸ਼ਰਧਾ ਦੇ ਪ੍ਰਤੀਕ ਛਠ ਪੂਜਾ ਦੇ ਮੌਕੇ ’ਤੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਇੰਪਰੂਵਮੈਂਟ ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਨੇ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵਿਚ ਕਰਵਾਏ ਗਏ ਪੂਜਾ ਸਮਾਗਮਾਂ ਵਿਚ ਸ਼ਿਰਕਤ ਕੀਤੀ। ਉਨ੍ਹਾਂ ਨੇ ਫੋਕਲ ਪੁਆਇੰਟ, ਵੇਰਕਾ ਅਤੇ ਵਾਰਡ ਨੰਬਰ 22 ਸਥਿਤ ਭਾਰਤੀ ਦੀ ਬੰਬੀ ਵਿਖੇ ਸ਼ਰਧਾਲੂਆਂ ਨਾਲ ਮਿਲ ਕੇ ਛਠੀ ਮਈਆ ਦੀ ਪੂਜਾ-ਅਰਚਨਾ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਬੱਸੀ ਨੇ ਕਿਹਾ ਕਿ ਛੱਠ ਪੂਜਾ ਸਿਰਫ਼ ਇਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਪਰਿਵਾਰ ਦੀ ਸੁੱਖ-ਸਮ੍ਰਿੱਧੀ, ਬੱਚਿਆਂ ਦੇ ਉੱਜਵਲ ਭਵਿੱਖ ਅਤੇ ਸਮਾਜਿਕ ਏਕਤਾ ਦੀ ਕਾਮਨਾ ਕਰਨ ਦਾ ਵੀ ਮੌਕਾ ਹੈ। ਉਨ੍ਹਾਂ ਕਾਂਗਰਸ ਸਰਕਾਰ ਬਨਣ ‘ਤੇ ਇਸ ਖੇਤਰ ’ਚ ਛਠੀ ਮਾਤਾ ਦਾ ਮੰਦਰ ਬਣਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਇੰਟਕ ਦੇ ਸੂਬਾ ਪ੍ਰਧਾਨ ਸੁਰਿੰਦਰ ਸ਼ਰਮਾ, ਕੌਂਸਲਰ ਨਵਦੀਪ ਸਿੰਘ ਹੁੰਦਲ, ਕੌਂਸਲਰ ਛਿੰਦਰ ਬਿਡਲਾਨ, ਬੇਅੰਤ ਸਿੰਘ, ਜੱਗੀ, ਗੋਲਡੀ, ਬਿੱਟੂ, ਰਾਣਾ, ਮੰਗਾ, ਰਾਜ ਕੁਮਾਰ, ਬੌਬੀ ਵੇਰਕਾ, ਯੁਵਰਾਜ ਮਜੀਠੀਆ ਅਤੇ ਸੁਗਰੀਵ ਜੀ ਸਮੇਤ ਕਈ ਪਤਵੰਤੇ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਦਿਨੇਸ਼ ਬੱਸੀ ਨੇ ਸਮਾਗਮ ਦੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਦਿੱਤੇ ਗਏ ਮਾਣ-ਸਤਿਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਮੌਕੇ ਅਣਗੌਲੇ ਵਿਰਾਸਤੀ ਸਮਾਰਕਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾਣ ਉਪਰਾਲੇ ਅਗਲੀ ਖ਼ਬਰ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਸਾਲਾਨਾ ਵਿਰਾਸਤੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।