ਡੈਨੀ ਬੰਡਾਲਾ ਨੂੰ ਹਲਕੇ ਦੇ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਸਮਰਥਨ- ਕੁਲਦੀਪ ਸਿੰਘ ਬਾਠ
ਟਾਂਗਰਾ, 16 ਨਵੰਬਰ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਉਪ ਚੇਅਰਮੈਨ ਕੁਲਦੀਪ ਸਿੰਘ ਬਾਠ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਡਾਲਾ ਪਰਿਵਾਰ ਦੀ ਲੋਕਾਂ ਨਾਲ ਲੰਮੇ ਸਮੇਂ ਤੋਂ ਸਾਂਝ ਬਣੀ ਹੋਈ ਹੈ ਅਤੇ ਲੋਕ ਉਨ੍ਹਾਂ ਦੀ ਕਹਿਣੀ ਤੇ ਕਥਨੀ ਵਿਚ ਇਕਸਾਰਤਾ ਨੂੰ ਮਹੱਤਵ ਦਿੰਦੇ ਹਨ।
ਅਜੀਤ ਡੈਸਕ
17-11-2026