17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤੇੜਾ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 16 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਤੇੜਾ ਕਲਾਂ ਵਿਖੇ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਗੁਰਮਤਿ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਜਗਤਾਰ ਸਿੰਘ ਤੇੜਾ ਅਤੇ ਨਿਹੰਗ ਸਿੰਘ ਬਾਬਾ ਮੇਜਰ ਸਿੰਘ ਸੋਢੀ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 17-11-2026
ਜਗਦੇਵ ਕਲਾਂ, 16 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਤੇੜਾ ਕਲਾਂ ਵਿਖੇ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਗੁਰਮਤਿ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਜਗਤਾਰ ਸਿੰਘ ਤੇੜਾ ਅਤੇ ਨਿਹੰਗ ਸਿੰਘ ਬਾਬਾ ਮੇਜਰ ਸਿੰਘ ਸੋਢੀ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ ਤੇ ਹਾਜ਼ਰੀ ਭਰਨ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਵਰਗੇ ਮਹਾਨ ਸ਼ਹੀਦਾਂ ਦਾ ਜੀਵਨ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਸਿੱਖ ਕੌਮ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਰਹੇਗੀ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਬਾਬਾ ਮੇਜਰ ਸਿੰਘ ਸੋਢੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਧੁੱਪਸੜੀ, ਗੁਰਵਿੰਦਰ ਸਿੰਘ ਗਿੰਦੂ ਤੇੜਾ, ਦਿਲਬਾਗ ਸਿੰਘ ਫ਼ੌਜੀ, ਰਤਨ ਸਿੰਘ, ਤਰਸੇਮ ਸਿੰਘ, ਜਗਦੀਸ਼ ਸਿੰਘ, ਸਾਬਕਾ ਸੰਮਤੀ ਮੈਂਬਰ ਅਜੈਬ ਸਿੰਘ, ਮਨਜੀਤ ਸਿੰਘ, ਨਿਹੰਗ ਹਰੀ ਸਿੰਘ, ਗੁਰਜੰਟ ਸਿੰਘ, ਨਿਹੰਗ ਦਵਿੰਦਰ ਸਿੰਘ, ਬਾਬਾ ਮੱਸਾ ਸਿੰਘ, ਸਾਬਕਾ ਪੰਚ ਜਸਵੰਤ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ ਅਤੇ ਕਰਨ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਪਿੰਡ ਥੋਬਾ ’ਚ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਕਮਿਉਨਿਟੀ ਹਾਲ ਦਾ ਰੱਖਿਆ ਨੀਹ ਪੱਥਰ ਅਗਲੀ ਖ਼ਬਰ ਅਲੀਵਾਲ ਕੋਟਲੀ ਵਿਖੇ ਮੈਂਬਰ ਪੰਚਾਇਤ ਡੇਵਿਡ ਮਸੀਹ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।