ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ-ਗੁਰਸ਼ਰਨ ਸਿੰਘ ਛੀਨਾ
ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਰਾਸ਼ਟਰ) ਤੱਕ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਵਿਸ਼ੇਸ਼ ਕਰਕੇ ਮਾਝੇ ਦੇ ਇਲਾਕੇ ਤੋਂ ਸੰਗਤ ਨੂੰ ਨਾਂਦੇੜ ਜਾਣ ਲਈ ਕਾਫ਼ੀ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ।
ਅਜੀਤ ਡੈਸਕ
18-11-2026