ਬਾਬਾ ਜੋਧ ਸਿੰਘ ਅਜਨਾਲਾ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਵਿਚ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਕਾਰ ਸੇਵਾ ਕਰਵਾਉਣ ਵਾਲੇ ਕਾਰ ਸੇਵਾ ਵਾਲੇ ਮਹਾਂਪੁਰਖ ਸੱਚਖੰਡ ਵਾਸੀ ਬਾਬਾ ਜੋਧ ਸਿੰਘ ਅਜਨਾਲਾ ਵਾਲਿਆਂ ਅਤੇ ਗਿਆਨੀ ਦਵਿੰਦਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਨੇੜੇ ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਰਾਗੀ ਭਾਈ ਅਨੋਖ ਸਿੰਘ ਅਜਨਾਲਾ, ਢਾਡੀ ਗਿਆਨੀ ਸਤਨਾਮ ਸਿੰਘ ਲਾਲੂਘੁੰਮਣ, ਕਥਾਵਾਚਕ ਭਾਈ ਸੁਖਦੇਵ ਸਿੰਘ ਪਟਨਾ ਸਾਹਿਬ ਵਾਲੇ , ਭਾਈ ਬਿਕਰਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਵੀਸ਼ਰ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ ਨਾਨਕਸਰ ਸੌੜੀਆਂ ਵਾਲੇ, ਕਥਾਵਾਚਕ ਭਾਈ ਸੰਤੋਖ ਸਿੰਘ ਸੁਰਸਿੰਘ ਵਾਲੇ ਅਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਵਿਚ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਕਾਰ ਸੇਵਾ ਕਰਵਾਉਣ ਵਾਲੇ ਕਾਰ ਸੇਵਾ ਵਾਲੇ ਮਹਾਂਪੁਰਖ ਸੱਚਖੰਡ ਵਾਸੀ ਬਾਬਾ ਜੋਧ ਸਿੰਘ ਅਜਨਾਲਾ ਵਾਲਿਆਂ ਅਤੇ ਗਿਆਨੀ ਦਵਿੰਦਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਨੇੜੇ ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਰਾਗੀ ਭਾਈ ਅਨੋਖ ਸਿੰਘ ਅਜਨਾਲਾ, ਢਾਡੀ ਗਿਆਨੀ ਸਤਨਾਮ ਸਿੰਘ ਲਾਲੂਘੁੰਮਣ, ਕਥਾਵਾਚਕ ਭਾਈ ਸੁਖਦੇਵ ਸਿੰਘ ਪਟਨਾ ਸਾਹਿਬ ਵਾਲੇ , ਭਾਈ ਬਿਕਰਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਵੀਸ਼ਰ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ ਨਾਨਕਸਰ ਸੌੜੀਆਂ ਵਾਲੇ, ਕਥਾਵਾਚਕ ਭਾਈ ਸੰਤੋਖ ਸਿੰਘ ਸੁਰਸਿੰਘ ਵਾਲੇ ਅਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਜਨਾਲਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸੁਖਜਿੰਦਰ ਸਿੰਘ ਸੁੱਖ ਔਜਲਾ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਮਰਾ ਨੇ ਕਿਹਾ ਕਿ ਮਹਾਂਪੁਰਖਾਂ ਵਲੋਂ ਨਿਸ਼ਕਾਮ ਭਾਵਨਾ ਨਾਲ ਕੀਤੀ ਗਈ ਸੇਵਾ ਹਮੇਸ਼ਾ ਸਮਾਜ ਲਈ ਪ੍ਰੇਰਨਾ ਦਾ ਸਰੋਤ ਬਣੀ ਰਹਿੰਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੋਧਬੀਰ ਸਿੰਘ ਵਲੋਂ ਸਮਾਗਮ ਵਿਚ ਪਹੁੰਚੇ ਸਮੂਹ ਰਾਗੀ, ਢਾਡੀ ਜਥਿਆਂ, ਕਥਾਵਾਚਕਾਂ ਅਤੇ ਸਿਆਸੀ ਆਗੂਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਜੋਗਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਹਿਰ ਬੁਖ਼ਾਰੀ, ਬਾਬਾ ਗੁਰਵਿੰਦਰ ਸਿੰਘ ਨੇਪਾਲਾਂ ਵਾਲੇ, ਬਾਬਾ ਨਿਰਵੈਲ ਸਿੰਘ ਜੀਓਬਾਲਾ, ਸਾਬਕਾ ਸਰਪੰਚ ਅਮਰਜੀਤ ਸਿੰਘ ਨੰਗਲ, ਨੰਬਰਦਾਰ ਨਿਰੰਜਣ ਸਿੰਘ ਪੰਡੋਰੀ, ਨੰਬਰਦਾਰ ਕਸ਼ਮੀਰ ਸਿੰਘ ਫੁੱਲੇਚੱਕ, ਲਖਬੀਰ ਸਿੰਘ ਢਿੱਲੋਂ, ਜਸਬੀਰ ਸਿੰਘ ਢਿੱਲੋਂ, ਅਮੀਰ ਸਿੰਘ ਰਿਆੜ, ਹਰਪਾਲ ਸਿੰਘ ਗਗਨ ਢਿੱਲੋਂ, ਐਡਵੋਕੇਟ ਮੇਜਰ ਸਿੰਘ ਰਿਆੜ, ਦਿਲਬਾਗ ਸਿੰਘ ਗੋਲਡੀ, ਮਹਿਲ ਸਿੰਘ ਕਮੀਰਪੁਰਾ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਦਲਬੀਰ ਸਿੰਘ ਢਿੱਲੋਂ, ਕਰਨਬੀਰ ਸਿੰਘ ਢਿੱਲੋਂ, ਪਟਵਾਰੀ ਰਣਜੀਤ ਸਿੰਘ ਰਾਣਾ ਵੰਝਾਂਵਾਲਾ, ਐਡਵੋਕੇਟ ਨਵ ਰਿਆੜ, ਧਰਮਿੰਦਰ ਸਿੰਘ ਨੰਗਲ, ਸਾਬਕਾ ਸਰਪੰਚ ਸੁਖਦੇਵ ਸਿੰਘ ਫੁੱਲੇਚੱਕ, ਸਾਬਕਾ ਸਰਪੰਚ ਸਲਵਿੰਦਰ ਸਿੰਘ ਕੋਟਲੀ, ਸਾਬਕਾ ਸਰਪੰਚ ਕਾਬਲ ਸਿੰਘ ਨੰਗਲ, ਬਲਬੀਰ ਸਿੰਘ ਫ਼ੌਜੀ, ਜੋਬਨ ਫੁੱਲੇਚੱਕ, ਬਲਕਾਰ ਸਿੰਘ ਰਿਆੜ, ਸ਼ੇਰ ਸਿੰਘ ਫੁੱਲੇਚੱਕ, ਅਰਮਾਨਦੀਪ ਸਿੰਘ ਢਿੱਲੋਂ, ਸਲਵੰਤ ਸਿੰਘ ਕਾਲਾ ਕੋਹਾਲੀ, ਜਤਿੰਦਰ ਸਿੰਘ ਨੰਗਲ, ਹੀਰਾ ਸਿੰਘ ਕਮੀਰਪੁਰਾ, ਸਟੇਜ ਸਕੱਤਰ ਬਾਬਾ ਜੱਜਬੀਰ ਸਿੰਘ ਨੰਗਲ, ਅਰਮਾਨਦੀਪ ਸਿੰਘ ਮੁਹਾਵਾ, ਗੁਰਚੇਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਢਿੱਲੋਂ, ਜਗਰੂਪ ਸਿੰਘ ਨੰਗਲ ਚਰਨਜੀਤ ਸਿੰਘ ਬੱਬੂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।