ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ - ਜਥੇਦਾਰ ਨਾਗੋਕੇ
ਬਾਬਾ ਬਕਾਲਾ ਸਾਹਿਬ , 17 ਨਵੰਬਰ ( ਰਾਜਨ )- ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਬੀਬੀ ਜਗੀਰ ਕੌਰ ਵਲੋਂ ਕੀਤੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਸ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ । ਉਨ੍ਹਾਂ ਬੀਬੀ ਜਗੀਰ ਕੌਰ ਨੂੰ ਘਰ ਵਾਪਸੀ ’ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਬੀਬੀ ਜੀ ਦਾ ਸਿਆਸੀ ਕੱਦ ਬਹੁਤ ਵੱਡਾ ਹੋਇਆ ਹੈ ।
ਅਜੀਤ ਡੈਸਕ
18-11-2026