17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਵਾਨੀ ਸੰਭਾਲ ਯਾਤਰਾ ਦਾ ਅਜਨਾਲਾ ਪੁੱਜਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ- ਹਰਪ੍ਰਤਾਪ ਅਜਨਾਲਾ

ਗੱਗੋਮਾਹਲ/ਰਾਮਦਾਸ, 17 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪੰਚਾਂ ਸਰਪੰਚਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਵਾਨੀ ਸੰਭਾਲ ਯਾਤਰਾ 21 ਨਵੰਬਰ ਨੂੰ ਵਿਧਾਨ ਸਭਾ ਹਲਕਾ ਅਜਨਾਲਾ ’ਚ ਪਹੁੰਚੇਗੀ ਜਿੱਥੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਉਹਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਹਲਕਾ ਵਿਧਾਇਕ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ, ਫਿਰੌਤੀਆਂ ਤੇ ਸੱਟੇਬਾਜੀ ਵਰਗੇ ਗੰਭੀਰ ਮੁੱਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਤੇ ਇਹਨਾਂ ਖ਼ਿਲਾਫ਼ ਆਵਾਜ ਉਠਾਉੇਣ ਵਾਲੇ ਲੋਕਾ ਨੂੰ ਕਥਿੱਤ ਤੌਰ ’ਤੇ ਪੁਲਿਸ ਕੇਸਾਂ ਵਿਚ ਉਲਝਾਇਆ ਜਾ ਰਿਹਾ ਹੈ।

ਅਜੀਤ ਡੈਸਕ 18-11-2026
ਗੱਗੋਮਾਹਲ/ਰਾਮਦਾਸ, 17 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪੰਚਾਂ ਸਰਪੰਚਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਵਾਨੀ ਸੰਭਾਲ ਯਾਤਰਾ 21 ਨਵੰਬਰ ਨੂੰ ਵਿਧਾਨ ਸਭਾ ਹਲਕਾ ਅਜਨਾਲਾ ’ਚ ਪਹੁੰਚੇਗੀ ਜਿੱਥੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਉਹਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਹਲਕਾ ਵਿਧਾਇਕ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ, ਫਿਰੌਤੀਆਂ ਤੇ ਸੱਟੇਬਾਜੀ ਵਰਗੇ ਗੰਭੀਰ ਮੁੱਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਤੇ ਇਹਨਾਂ ਖ਼ਿਲਾਫ਼ ਆਵਾਜ ਉਠਾਉੇਣ ਵਾਲੇ ਲੋਕਾ ਨੂੰ ਕਥਿੱਤ ਤੌਰ ’ਤੇ ਪੁਲਿਸ ਕੇਸਾਂ ਵਿਚ ਉਲਝਾਇਆ ਜਾ ਰਿਹਾ ਹੈ। ਉਹਨਾਂ ਤੋਂ ਪਹਿਲਾਂ ਮਸੀਹ ਭਾਈਚਾਰੇ ਦੇ ਸੀਨੀਅਰ ਆਗੂ ਸੋਨੂੰ ਜਾਫਰ ਨੇ ਕਿਹਾ ਕਿ ਹਲਕੇ ਦੇ ਲੋਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਜਿੱਤਦਾ ਵੇਖਣ ਲਈ ਉਤਾਵਲੇ ਹਨ। ਇਸ ਮੌਕੇ ਸੀਨੀਅਰ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ, ਮਾ: ਬਲਵਿੰਦਰ ਸਿੰਘ ਜਗਦੇਵ, ਬਲਜੀਤ ਸਿੰਘ ਸਲੇਮਪੁਰਾ, ਗੁਰਿੰਦਰਬੀਰ ਸਿੰਘ ਮਾਹਲ, ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਯੂਥ ਪ੍ਰਧਾਨ ਸਾਹਿਲ ਭੰਡਾਰੀ, ਸੀਨੀਅਰ ਆਗੂ ਸੋਨੂੰ ਵਾਹਲਾ, ਬਲਾਕ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ, ਸਾਬਕਾ ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਦੂਛਾਗਾ, ਯੂਥ ਪ੍ਰਧਾਨ ਸਰਬਜੋਤ ਸਿੰਘ ਮਾਹਲ, ਨਰਿੰਦਰ ਸਿੰਘ ਖਹਿਰਾ, ਚੇਅਰਮੈਨ ਬੂਟੀ ਰਾਮ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਜਤਿੰਦਰ ਸਿੰਘ ਮੰਨਾ, ਸਾਬਕਾ ਸਰਪੰਚ ਕੁਲਵੰਤ ਸਿੰਘ ਸਿੰਧੀ, ਮੇਜਰ ਸਿੰਘ ਅਵਾਣ, ਅਮਰੀਕ ਮਸੀਹ ਅਵਾਣ, ਡਾਇਰੈਕਟਰ ਅਮਨਦੀਪ ਸਿੰਘ, ਜਸਪਿੰਦਰ ਸਿੰਘ, ਬੰਟੀ ਕੱਲੋਮਾਹਲ, ਸਰਵਣ ਸਿੰਘ ਨਿਜਾਮਪੁਰਾ, ਬਲਵਿੰਦਰ ਸਿੰਘ ਨਿੱਸੋਕੇ, ਰਤਨ ਸਿੰਘ ਆੜਤੀ, ਅਗਮ ਅਰੋੜਾ, ਰਣਜੀਤ ਸਿੰਘ ਜਗਦੇਵਖੁਰਦ, ਡਾ. ਕੰਵਲਜੀਤ ਸਿੰਘ, ਗੁਰਸ਼ਰਨ ਸਿੰਘ, ਜੋਧਾ ਪ੍ਰਧਾਨ, ਨੰਬਰਦਾਰ ਜਗਦੀਪ ਸਿੰਘ, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ ਰਮਦਾਸ, ਬਲਜੀਤ ਸਿੰਘ ਬਾਉਲੀ, ਸੋਨੂੰ ਮਾਕੋਵਾਲ, ਸਰਪੰਚ ਰਾਜਪਾਲ ਸਿੰਘ, ਜਗੂਰਪ ਸਿੰਘ, ਬਿਕਰਮਜੀਤ ਸਿੰਘ, ਬੂਟਾ ਸਿੰਘ ਸਹਿਜਾਦਾ, ਗੁਰਭੇਜ ਸਿੰਘ, ਮੇਜਰ ਸਿੰਘ ਮਾਛੀਵਾਹਲਾ ਹਾਜ਼ਰ ਸਨ ।
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਚੋਣ ਸੰਪਨ-ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਜਨਰਲ ਸਕੱਤਰ ਬਘੇਲ ਸ... ਅਗਲੀ ਖ਼ਬਰ ਬੱਲੜ੍ਹਵਾਲ ਆਬਾਦੀ ਸੋਹਣ ਸਿੰਘ ’ਚ ਭਾਜਪਾ ਨੂੰ ਝਟਕਾ, ਸਾਬਕਾ ਸਰਪੰਚ ਪੂਰਨ ਸਿੰਘ ਤੇ ਸੰਤੋਖ ਸਿੰਘ ਸਾਥੀਆਂ ਸਮੇਤ ਅਕਾਲੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।