19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਰਮਜ਼ ਐਕਟ ਅਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਵੱਡੀਆਂ ਬਰਾਮਦਗੀਆਂ ਹੋਈਆਂ-ਗੁਰਪ੍ਰੀਤ ਸਿੰਘ ਭੁੱਲਰ

ਜੰਡਿਆਲਾ ਗੁਰੂ, 18 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲ਼ੋਂ ਅੱਜ ਸਵੇਰ ਤੋਂ ਜੰਡਿਆਲਾ ਗੁਰੂ ’ਚ ਸਪੈਸ਼ਲ ਅਪ੍ਰੇਸ਼ਨ ਚਲਾ ਕੇ ਆਰਮਜ਼ ਐਕਟ ਅਧੀਨ ਅਤੇ ਐਨ. ਡੀ.

ਅਜੀਤ ਡੈਸਕ 19-11-2026
ਜੰਡਿਆਲਾ ਗੁਰੂ, 18 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲ਼ੋਂ ਅੱਜ ਸਵੇਰ ਤੋਂ ਜੰਡਿਆਲਾ ਗੁਰੂ ’ਚ ਸਪੈਸ਼ਲ ਅਪ੍ਰੇਸ਼ਨ ਚਲਾ ਕੇ ਆਰਮਜ਼ ਐਕਟ ਅਧੀਨ ਅਤੇ ਐਨ. ਡੀ. ਪੀ. ਐਸ. ਐਕਟ ਅਧੀਨ ਵੱਡੀਆਂ ਬਰਾਮਦਗੀ ਹੋਈਆਂ ਅਤੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰਡਰ ਰੇਂਜ ਦੇ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿਮ ਨੂੰ ਕਾਫ਼ੀ ਸਫਲਤਾ ਮਿਲੀ ਹੈ ਅਤੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ 17 ਥਾਣਿਆਂ ਵਲੋਂ ਸਪੈਸ਼ਲ ਅਪ੍ਰੇਸ਼ਨ ਚਲਾਇਆ ਗਿਆ ਜਿਸ ਵਿਚ ਮਾੜੇ ਅਨਸਰਾਂ ਨੂੰ ਫੜਿਆ ਗਿਆ ਅਤੇ 75 ਦੇ ਲਗਭਗ ਲੋਕ ਗ੍ਰਿਫ਼ਤਾਰ ਕੀਤੇ ਗਏ ਅਤੇ ਆਰਮਜ਼ ਐਕਟ ਅਧੀਨ ਅਤੇ ਐਨ. ਡੀ. ਪੀ. ਐਸ. ਐਕਟ ਤਹਿਤ ਵੱਡੀਆਂ ਬਰਾਮਦਗੀਆਂ ਹੋਈਆਂ। ਉਹਨਾਂ ਕਿਹਾ ਕਿ ਗੈਂਗਸਟਰਾਂ ਨੂੰ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜ਼ਰੂਰੀ ਹੈ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ । ਇਸ ਮੌਕੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਕੰਵਲਪ੍ਰੀਤ ਸਿੰਘ ਚਾਹਲ, ਐੱਸ. ਪੀ. ਗਗਨਦੀਪ ਸਿੰਘ, ਬਲਜੀਤ ਸਿੰਘ ਡੀ. ਐਸ. ਪੀ. ਜੰਡਿਆਲਾ ਗੁਰੂ, ਯਾਦਵਿੰਦਰ ਸਿੰਘ ਡੀ. ਐਸ. ਪੀ., ਗੁਰਵਿੰਦਰ ਸਿੰਘ ਨਾਗਰਾ ਡੀ. ਐੱਸ. ਪੀ., ਇੰਸਪੈਕਟਰ ਅਮਨਦੀਪ ਸਿੰਘ ਅਤੇ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਹਰਪਾਲ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨਾਲ ਗੱਲਬਾਤ ਜਾਰੀ ਪਰ ਅਕਾਲੀ ਦਲ ਬਾਦਲ ਨਾਲ ਕੋਈ ਸਿਆਸੀ ਸਾਂਝ ਨਹੀਂ-ਗਿਆਨੀ ਹਰਪ੍... ਅਗਲੀ ਖ਼ਬਰ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਕੀਤੀਆਂ ਜਾਣਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।