18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਹੱਦੀ ਪਿੰਡ ਨੰਗਲ ਸੋਹਲ ਵਿਚ ਕਾਂਗਰਸ ਦੇ ਦੋ ਪੰਚਾਂ ਸਮੇਤ ਦਰਜਨਾਂ ਕਾਰਕੁੰਨ ਆਪ ’ਚ ਸ਼ਾਮਿਲ

ਗੱਗੋਮਾਹਲ/ਰਾਮਦਾਸ, 18 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਨੰਗਲ ਸੋਹਲ ਵਿਚ ਕਾਂਗਰਸ ਨੂੰ ਉਦੋ ਕਰਾਰਾ ਝਟਕਾ ਲੱਗਾ ਜਦੋਂ ਪੰਚ ਦਲਜਿੰਦਰ ਸਿੰਘ, ਪੰਚ ਬਿੰਦਰ ਕੌਰ ਸੈਂਕੜੇ ਸਾਥੀਆਂ ਨਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਯੂਥ ਆਗੂ ਲਵਦੀਪ ਸਿੰਘ ਨੰਗਲ ਦੀ ਪ੍ਰੇਰਨਾ ਸਦਕਾ ਆਪ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜਿੱਥੇ ਪਾਰਟੀ ਵਿਚ ਆਉਣ ’ਤੇ ਜੀ ਆਇਆ ਕਿਹਾ ਉੱਥੇ ਪਾਰਟੀ ਚਿੰਨ ਵਾਲੇ ਮਫ਼ਲਰ ਪਹਿਨਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 19-11-2026
ਗੱਗੋਮਾਹਲ/ਰਾਮਦਾਸ, 18 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਨੰਗਲ ਸੋਹਲ ਵਿਚ ਕਾਂਗਰਸ ਨੂੰ ਉਦੋ ਕਰਾਰਾ ਝਟਕਾ ਲੱਗਾ ਜਦੋਂ ਪੰਚ ਦਲਜਿੰਦਰ ਸਿੰਘ, ਪੰਚ ਬਿੰਦਰ ਕੌਰ ਸੈਂਕੜੇ ਸਾਥੀਆਂ ਨਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਯੂਥ ਆਗੂ ਲਵਦੀਪ ਸਿੰਘ ਨੰਗਲ ਦੀ ਪ੍ਰੇਰਨਾ ਸਦਕਾ ਆਪ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜਿੱਥੇ ਪਾਰਟੀ ਵਿਚ ਆਉਣ ’ਤੇ ਜੀ ਆਇਆ ਕਿਹਾ ਉੱਥੇ ਪਾਰਟੀ ਚਿੰਨ ਵਾਲੇ ਮਫ਼ਲਰ ਪਹਿਨਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸ਼ਾਮਿਲ ਹੋਣ ਵਾਲਿਆ ’ਚ ਫੁੰਮਣ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਪ੍ਰਸ਼ੋਤਮ ਸਿੰਘ, ਘੋਨਾ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਅਮਨਜੋਤ ਸਿੰਘ, ਅਮਨ ਕੌਰ, ਗਗਨ ਕੌਰ, ਬਾਬਾ ਮੰਗਲ ਸਿੰਘ, ਬਾਵਾ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਜੱਜ ਸਿੰਘ, ਕੁਲਦੀਪ ਸਿੰਘ, ਹਰੀ ਸਿੰਘ, ਸੁਰਜੀਤ ਸਿੰਘ, ਤਲਵਿੰਦਰ ਕੌਰ, ਜੁਗਰਾਜ ਸਿੰਘ, ਸਤਿਆ, ਦਲੇਰ ਸਿੰਘ ਆਦਿ ਸ਼ਾਮਿਲ ਸਨ। ਉਹਨਾਂ ਵਾਅਦਾ ਕੀਤਾ ਕਿ ਆਉਣ ਵਾਲੇ 5 ਸਾਲਾਂ ਵਿਚ ਸਰਹੱਦੀ ਖੇਤਰ ਦੀ ਪੂਰੀ ਤਰ੍ਹਾਂ ਕਾਇਆ ਕਲਪ ਕਰ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸਰਪੰਚ ਸੰਤੋਖ ਸਿੰਘ ਕੋਟ, ਸੰਮਤੀ ਮੈਬਰ ਅਮਰੀਕ ਸਿੰਘ ਢਿੱਲੋਂ , ਪੀ.ਏ ਮੁਖਤਾਰ ਸਿੰਘ, ਸਰਪੰਚ ਧੰਨਾ ਸਿੰਘ ਸਹਿਸਰਾ, ਪੰਚ ਗੁਰਬਖਸ਼ੀਸ਼ ਸਿੰਘ, ਜਗੀਰ ਸਿੰਘ, ਜਸ਼ਨਦੀਪ ਸਿੰਘ, ਜਗਜੀਤ ਸਿੰਘ, ਕੀਰਤਨਪਾਲ ਸਿੰਘ, ਮਨਜੀਤ ਸਿੰਘ, ਗੁਰਦਿਆਲ ਸਿੰਘ, ਨਿਸ਼ਾਨ ਸਿੰਘ, ਗੁਰਭੇਜ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਬਤੌਰ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਐੱਸ.ਡੀ.ਐੱਚ. ਬਾਬਾ ਬਕਾਲਾ ਸਾਹਿਬ ਵਿਖੇ ‘ਨਵਜੰਮੇ ਬੱਚਿਆਂ ਦੀ ਸੰਭਾਲ ਸੰਬੰਧੀ ਹਫ਼ਤਾ’ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।