25 ਨੂੰ ਟੀਕਾਕਰਨ ਕੈਂਪ ਰਾਜ ਭਰ ’ਚ ਬੰਦ ਰਹਿਣਗੇ : ਕੁਲਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ
ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਟੀਕਾਕਰਨ ਕੈਂਪ ਬੰਦ ਕਰਕੇ 25 ਨਵੰਬਰ ਬੁੱਧਵਾਰ ਸੰਗਰੂਰ ਵਿਖੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਔਰਤਾਂ) ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਜੀਤ ਕੌਰ ਨੇ ਕੀਤਾ।
ਅਜੀਤ ਡੈਸਕ
21-11-2026