23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸੁੱਖ ਔਜਲਾ ਨੂੰ ਮਿਲਿਆ ਮਸੀਹੀ ਭਾਈਚਾਰਾ

ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਸੀਹੀ ਭਾਈਚਾਰੇ ਨੂੰ ਪਿਛਲੇ ਲੰਮੇ ਸਮੇਂ ਤੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਉਭਾਰਨ ਅਤੇ ਉਨ੍ਹਾਂ ਦੇ ਹੱਲ ਲਈ ਅਜਨਾਲਾ ਵਿਖੇ ਇਕ ਕੀਤੀ ਅਹਿਮ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਛੋਟੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਨਾਲ ਮਸੀਹੀ ਭਾਈਚਾਰੇ ਦੇ ਆਗੂਆਂ, ਪਾਸਟਰਾਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਅਜਨਾਲਾ ਸ਼ਹਿਰ ਦੇ ਬੱਬੂ ਪੈਲੇਸ ਵਿਖੇ ਹੋਈ ਇਸ ਮੀਟਿੰਗ ਵਿਚ ਵੱਡੀ ਗਿਣਤੀ ’ਚ ਮਸੀਹੀ ਭਾਈਚਾਰੇ ਦੇ ਲੋਕ ਇਕੱਠੇ ਹੋਏ।

ਅਜੀਤ ਡੈਸਕ 23-11-2026
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਸੀਹੀ ਭਾਈਚਾਰੇ ਨੂੰ ਪਿਛਲੇ ਲੰਮੇ ਸਮੇਂ ਤੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਉਭਾਰਨ ਅਤੇ ਉਨ੍ਹਾਂ ਦੇ ਹੱਲ ਲਈ ਅਜਨਾਲਾ ਵਿਖੇ ਇਕ ਕੀਤੀ ਅਹਿਮ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਛੋਟੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਨਾਲ ਮਸੀਹੀ ਭਾਈਚਾਰੇ ਦੇ ਆਗੂਆਂ, ਪਾਸਟਰਾਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਅਜਨਾਲਾ ਸ਼ਹਿਰ ਦੇ ਬੱਬੂ ਪੈਲੇਸ ਵਿਖੇ ਹੋਈ ਇਸ ਮੀਟਿੰਗ ਵਿਚ ਵੱਡੀ ਗਿਣਤੀ ’ਚ ਮਸੀਹੀ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਦੌਰਾਨ ਪਾਸਟਰਾਂ ਅਤੇ ਮਸੀਹੀ ਐਸੋਸੀਏਸ਼ਨ ਦੇ ਆਗੂਆਂ ਨੇ ਭਾਈਚਾਰੇ ਨੂੰ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਸੁਖਜਿੰਦਰ ਸਿੰਘ ਸੁੱਖ ਔਜਲਾ ਦੇ ਧਿਆਨ ਵਿਚ ਲਿਆਂਦਾ। ਇਸ ਦੌਰਾਨ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਸਮੂਹ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਸੀਹ ਭਾਈਚਾਰੇ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਡਾ. ਨਿਆਮਤ ਮਸੀਹ ਸੂਫ਼ੀ, ਪਾਸਟਰ ਡੈਨੀਅਲ ਖੋਖਰ, ਯਾਕੂਬ ਮਸੀਹ ਸਟੇਟ ਸਕੱਤਰ ਏ.ਆਈ.ਸੀ.ਬੀ, ਪਾਸਟਰ ਪ੍ਰਕਾਸ਼ ਮਸੀਹ ਅਤੇ ਪਾਸਟਰ ਐਸੋਸੀਏਸ਼ਨ ਦੇ ਚੇਅਰਮੈਨ ਸਮੇਤ ਹੋਰ ਮਸੀਹੀ ਆਗੂ ਅਤੇ ਭਾਈਚਾਰੇ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਜਸਵੀਰ ਸਿੰਘ ਖ਼ਾਲਸਾ ਜਥੇ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਗ੍ਰਹਿ ਪੁੱਜੇ ਅਗਲੀ ਖ਼ਬਰ ਕੋਰਟ ਰੋਡ ਵਿਖੇ ਸੜਕ ਕਿਨਾਰੇ ਹੋ ਰਹੇ ਗੈਰ-ਯੋਜਨਾਬੱਧ ਨਿਰਮਾਣ ਕਾਰਜਾਂ ’ਤੇ ਸਮਾਜਿਕ ਕਾਰਕੁੰਨ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।