23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਤੋਂ ਸ਼ਰਧਾ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ

ਚੌਕ ਮਹਿਤਾ, 22 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਸਬਾ ਮਹਿਤਾ ਚੌਂਕ ਵਿਖੇ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ।

ਅਜੀਤ ਡੈਸਕ 23-11-2026
ਚੌਕ ਮਹਿਤਾ, 22 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਸਬਾ ਮਹਿਤਾ ਚੌਂਕ ਵਿਖੇ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਅਜੀਤ ਸਿੰਘ, ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਜੋਗਾ ਸਿੰਘ ਵੜੈਚ, ਨਿਰਮਲ ਸਿੰਘ, ਟੀਟੂ ਆਸਟ੍ਰੇਲੀਆ, ਹਰਗੋਪਾਲ ਸਿੰਘ ਰੰਧਾਵਾ, ਮਾਸਟਰ ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਰੰਧਾਵਾ, ਕੇਵਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅੰਤਿਮ ਸੰਸਕਾਰ ਮੌਕੇ ਸੰਗਤ ਵਲੋਂ ਦਿਖਾਇਆ ਸੰਜਮ ਸ਼ਲਾਘਾਯੋਗ : ਟੀਮ ਭਾਈ ਪਪਲਪ੍ਰੀਤ ਸਿੰਘ ਖ਼ਾਲਸਾ ਅਗਲੀ ਖ਼ਬਰ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ: 9 ਕਿੱਲੋ 700 ਗ੍ਰਾਮ ਹੈਰੋਇਨ ਤੇ 1 ਕਿੱਲੋ ਅਫ਼ੀਮ ਸਮੇਤ 2 ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।