24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਟੌਂਗ ਵਲੋਂ ਮਾਵਾਂ-ਧੀਆਂ ਸਤਿਕਾਰ ਸਕੀਮ ਸੰਬੰਧੀ ‘ਸਖੀਆਂ’ ਨਾਲ ਮੀਟਿੰਗ

ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਸੁਸਾਇਟੀ ਪ੍ਰਧਾਨ ਗੁਰਮੱਖ ਸਿੰਘ ਡਾਂਗਾ ਤੇ ਸਖੀਆਂ ਦੀ ਇੰਚਾਰਜ ਸ਼ਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਸਖੀਆਂ ਦੀ ਮੀਟਿੰਗ ਰੱਖੀ ਗਈ । ਜਿਸ ਵਿਚ ਵਿਧਾਇਕ ਦਲਬੀਰ ਸਿੰਘ ਟੌਂਗ ਪਹੁੰਚੇ।

ਅਜੀਤ ਡੈਸਕ 24-11-2026
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਸੁਸਾਇਟੀ ਪ੍ਰਧਾਨ ਗੁਰਮੱਖ ਸਿੰਘ ਡਾਂਗਾ ਤੇ ਸਖੀਆਂ ਦੀ ਇੰਚਾਰਜ ਸ਼ਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਸਖੀਆਂ ਦੀ ਮੀਟਿੰਗ ਰੱਖੀ ਗਈ । ਜਿਸ ਵਿਚ ਵਿਧਾਇਕ ਦਲਬੀਰ ਸਿੰਘ ਟੌਂਗ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਮਾਵਾਂ-ਧੀਆਂ ਸਤਿਕਾਰ ਸਕੀਮ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਸਠਿਆਲਾ ਵਿਖੇ ਔਰਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ । ਉਨ੍ਹਾਂ ਨੇ ਸੂਬੇ ਵਿਚ ਭਗਵੰਤ ਮਾਨ ਦੀ ਸਰਕਾਰ ਨੂੰ ਦੋਬਾਰਾ 2027 ਲਿਆਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਲਖਵਿੰਦਰ ਸਿੰਘ ਪਟਵਾਰੀ , ਡਾ. ਬਲਦੇਵ ਸਿੰਘ, ਜਸਬੀਰ ਸਿੰਘ, ਸ਼ਰਨਜੀਤ ਕੌਰ, ਸੁਨੀਤ ਦੇਵੀ, ਕੁਲਦੀਪ ਕੌਰ, ਰਜਵੰਤ ਕੌਰ,ਬਲਜੀਤ ਕੌਰ,ਪਵਨਦੀਪ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਸਾਲੋਨੀ ਬਿਲਮਾ ਕੌਰ, ਵੀਰ ਕੌਰ ਲਵਪ੍ਰੀਤ , ਜਸਬੀਰ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮਜੀਠਾ ਸੀਟ ਜਿੱਤ ਕੇ ਰਾਹੁਲ ਗਾਂਧੀ ਜੀ ਦੀ ਝੋਲੀ ’ਚ ਪਾਵਾਂਗੇ- ਸੱਚਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।