23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੰਡਿਆਲਾ ਗੁਰੂ, 23 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-11-2026
ਜੰਡਿਆਲਾ ਗੁਰੂ, 23 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਕੀਤਾ ਗਿਆ, ਜਦਕਿ ਗਤਕਾ ਦਲਾਂ ਵਲੋਂ ਗਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਰਕੁਲਰ ਰੋਡ ਦੀ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸਾਹਿਬ ਸਿੰਘ, ਜਸਬੀਰ ਸਿੰਘ, ਹਰਕੀਰਤ ਸਿੰਘ, ਅਰਸ਼ਦੀਪ ਸਿੰਘ, ਅੰਮ੍ਰਿਤ ਪਾਲ ਸਿੰਘ ਅਤੇ ਹਰਜੋਤ ਸਿੰਘ ਵਲੋਂ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ।
ਪਿਛਲੀ ਖ਼ਬਰ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ, ਗਿਆਨੀ ਮਨਜੀਤ ਸਿੰਘ ਕਥਾ ਵਾਚਕ ਦੇ ਗ੍ਰਹਿ ਪੁੱਜੇ ਅਗਲੀ ਖ਼ਬਰ 26 ਦੇ ਕਿਸਾਨ ਇਕੱਠ ਦੀ ਸਫ਼ਲਤਾ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।