26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਵਿਕਾਸ ਦੇ ਨਵੇਂ ਦੌਰ ਦੀ ਆਸ ਜਾਗੀ- ਬਿਕਰਮ ਸਿੰਘ ਮਜੀਠੀਆ

ਮਜੀਠਾ, 26 ਨਵੰਬਰ (ਜਗਤਾਰ ਸਿੰਘ ਸਹਿਮੀ)-ਪੰਜਾਬ ਅੰਦਰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਸਬੰਧ ਵਿਚ ਅਕਾਲੀ ਆਗੂ ਪ੍ਰਭਪ੍ਰੀਤ ਸਿੰਘ ਪ੍ਰਭ ਮਜੀਠਾ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਗੱਠਜੋੜ ਦੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਅਜੀਤ ਡੈਸਕ 27-11-2026
ਮਜੀਠਾ, 26 ਨਵੰਬਰ (ਜਗਤਾਰ ਸਿੰਘ ਸਹਿਮੀ)-ਪੰਜਾਬ ਅੰਦਰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਸਬੰਧ ਵਿਚ ਅਕਾਲੀ ਆਗੂ ਪ੍ਰਭਪ੍ਰੀਤ ਸਿੰਘ ਪ੍ਰਭ ਮਜੀਠਾ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਗੱਠਜੋੜ ਦੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਦੋਵਾਂ ਪਾਰਟੀਆਂ ਦਰਮਿਆਨ ਆਪਸੀ ਗੱਠਜੋੜ ਹੋਣਾ ਬੇਹੱਦ ਜ਼ਰੂਰੀ ਸੀ। ਇਸ ਮੌਕੇ ਅਕਾਲੀ ਆਗੂ ਪ੍ਰਭਪ੍ਰੀਤ ਸਿੰਘ ਰੰਧਾਵਾ ਪ੍ਰਭ ਮਜੀਠਾ ਨਾਲ ਗੋਬਿੰਦ ਸਿੰਘ ਬੱਜੂਮਾਨ, ਲਵਦੀਪ ਸਿੰਘ ਬੱਲਕਲਾਂ ਅਤੇ ਅੰਮ੍ਰਿਤਪਾਲ ਸਿੰਘ ਬੱਲਕਲਾਂ, ਪ੍ਰਭਦਿਆਲ ਸਿੰਘ ਬੱਲਕਲਾਂ, ਗੁਰਜੰਟ ਸਿੰਘ ਤੇ ਮੋਹਿਤ ਕੁਮਾਰ ਸਮੇਤ ਹਾਜ਼ਰ ਸਨ ।
ਪਿਛਲੀ ਖ਼ਬਰ ਸੁੱਖ ਔਜਲਾ ਵਲੋਂ ਅਜਨਾਲਾ ਵਿਖੇ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ : ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।