27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁੱਖ ਔਜਲਾ ਵਲੋਂ ਅਜਨਾਲਾ ਵਿਖੇ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕੱਲ੍ਹ 27 ਨਵੰਬਰ ਤੋਂ ਕੀਰਤਨ ਦਰਬਾਰ ਸੇਵਾ ਸੋਸਾਇਟੀ ਅਜਨਾਲਾ ਦੀ ਗਰਾਊਂਡ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਉਕਤ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।

ਸੁਖਜਿੰਦਰ ਸਿੰਘ ਸੁੱਖ ਔਜਲਾ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 27-11-2026
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕੱਲ੍ਹ 27 ਨਵੰਬਰ ਤੋਂ ਕੀਰਤਨ ਦਰਬਾਰ ਸੇਵਾ ਸੋਸਾਇਟੀ ਅਜਨਾਲਾ ਦੀ ਗਰਾਊਂਡ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਉਕਤ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਸੁੱਖ ਔਜਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਇਲਾਕੇ ਦੇ ਸਮੂਹ ਖੇਡ ਪ੍ਰੇਮੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 27, 28 ਅਤੇ 29 ਨਵੰਬਰ ਨੂੰ ਕੀਰਤਨ ਦਰਬਾਰ ਸੇਵਾ ਸੋਸਾਇਟੀ ਅਜਨਾਲਾ ਦੀ ਗਰਾਊਂਡ ਵਿਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਇਸ ਖੇਡ ਉਪਰਾਲੇ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਐਡਵੋਕੇਟ ਸੰਦੀਪ ਕੌਸ਼ਲ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਤਲਵਿੰਦਰ ਸਿੰਘ ਪੁਰਬਾ ਅਤੇ ਸੁਖਵਿੰਦਰ ਸਿੰਘ ਸੁੱਖ ਨਿੱਝਰ ਸਮੇਤ ਹੋਰ ਖੇਡ ਪ੍ਰੇਮੀ ਹਾਜ਼ਰ ਸਨ ।
ਪਿਛਲੀ ਖ਼ਬਰ ਗੱਠਜੋੜ ’ਚ ਸਿੱਖਾਂ ਦੇ ਭਲੇ ਵਾਲੀ ਕੋਈ ਗੱਲ ਨਹੀਂ-ਖਾਨਪੁਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਵਿਕਾਸ ਦੇ ਨਵੇਂ ਦੌਰ ਦੀ ਆਸ ਜਾਗੀ- ਬਿਕਰਮ ਸਿੰਘ ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।