27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਮਹਿਤਾ ਵਿਚ ਆਮ ਆਦਮੀ ਪਾਰਟੀ ਨੂੰ ਖੋਰਾ ਲਗਾ ਕੇ ਵੱਡੀ ਗਿਣਤੀ ਵਿਚ ਪਰਿਵਾਰ ਕਾਂਗਰਸ ’ਚ ਸ਼ਾਮਿਲ

ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਤਾ (ਸੰਤ ਗੁਰਬਚਨ ਸਿੰਘ ਨਗਰ) ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਡੀ. ਐੱਸ.

ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ ਸੰਗਤਾਂ ਨੂੰ ਨਿਹਾਲ ਕਰਦੇ ਹੋਏ। ਤਸਵੀਰ : ਨਰਿੰਦਰ ਸਿੰਘ 28-11-2026
ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਤਾ (ਸੰਤ ਗੁਰਬਚਨ ਸਿੰਘ ਨਗਰ) ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਡੀ. ਐੱਸ. ਪੀ. ਕੁਲਵੰਤ ਸਿੰਘ ਰੰਧਾਵਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਡੈਨੀ ਬੰਡਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਪੰਜਾਬ ਦੇ ਲੋਕਾਂ ਵਿਚ ਕਾਂਗਰਸ ਪ੍ਰਤੀ ਵਧ ਰਹੇ ਉਤਸ਼ਾਹ ਨੂੰ ਦੇਖਦਿਆਂ ਇਹ ਸਪੱਸ਼ਟ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਅਤੇ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਰਗੇ ਅਹਿਮ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਪੰਜਾਬ ਦੇ ਲੋਕ ਹੁਣ ਸਰਕਾਰ ਦੇ ਦਾਅਵਿਆਂ ਦੀ ਬਜਾਏ ਜ਼ਮੀਨੀ ਹਕੀਕਤ ਦੇਖਣਾ ਚਾਹੁੰਦੇ ਹਨ। ਇਸ ਮੌਕੇ ਕੁਲਵੰਤ ਸਿੰਘ ਰੰਧਾਵਾ ਨੇ ਡੈਨੀ ਬੰਡਾਲਾ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਨਹੀਂ ਹੋ ਰਹੇ, ਸਗੋਂ ਆਪਣੀ ਪਹਿਲਾਂ ਕੀਤੀ ਗਲਤੀ ਨੂੰ ਸੁਧਾਰਦਿਆਂ ਘਰ ਵਾਪਸੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ’ਚ ਬਾਬਾ ਜਗਦੀਸ਼ ਸਿੰਘ, ਜਗਮੇਲ ਸਿੰਘ, ਹਰਜਿੰਦਰ ਸਿੰਘ, ਸੂਬੇਦਾਰ ਸਤਨਾਮ ਸਿੰਘ, ਕਸ਼ਮੀਰ ਸਿੰਘ, ਬਰਿੰਦਰ ਸਿੰਘ, ਗੁਰਮੁੱਖ ਸਿੰਘ ਅਤੇ ਗੁਰਧਿਆਨ ਸਿੰਘ ਸਮੇਤ ਹੋਰ ਬਹੁਤ ਸਾਰੇ ਪਰਿਵਾਰਾਂ ਤੋਂ ਇਲਾਵਾ ਸਰਕਲ ਮਹਿਤਾ ਤੋਂ ਸੀਨੀਅਰ ਆਗੂ ਕਸ਼ਮੀਰ ਸਿੰਘ ਮਹਿਤਾ, ਚੇਅਰਮੈਨ ਗੁਰਮੀਤ ਸਿੰਘ ਨੰਗਲੀ, ਗੁਰਮੇਜ਼ ਸਿੰਘ ਉਦੋਨੰਗਲ, ਹਰਜਿੰਦਰ ਸਿੰਘ ਜੱਜ, ਚੇਅਰਮੈਨ ਸੁਖਦੇਵ ਸਿੰਘ ਜਲਾਲ, ਮਨਦੀਪ ਸਿੰਘ ਸੋਨਾ, ਜੋਗਾ ਸਿੰਘ ਖੱਬੇ, ਜਸਵੰਤ ਬੱਬੂ ਰੰਧਾਵਾ, ਸੁਖਨਪਾਲ ਸਿੰਘ ਬੱਲ, ਸਰਪੰਚ ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ ਖੱਬੇ, ਪ੍ਰਦੀਪ ਸਿੰਘ ਖੱਬੇ, ਸੂਬੇਦਾਰ ਬਲਵੰਤ ਸਿੰਘ, ਰਸ਼ਪਾਲ ਸਿੰਘ ਪਟਵਾਰੀ, ਹਰਪ੍ਰੀਤ ਸਿੰਘ ਕੋਟਹਯਾਤ, ਸੁਖਜੀਤ ਸਿੰਘ ਬੇਰੀਆਂਵਾਲਾ, ਮਨਜੀਤ ਸਿੰਘ ਮਹਿਤਾ, ਸਾਬੀ ਮਹਿਤਾ, ਜਗਨਪ੍ਰੀਤ ਜੱਗਾ, ਟੀਟੂ ਰੰਧਾਵਾ, ਜੈਪ੍ਰੀਤ ਸਿੰਘ, ਮਨਿੰਦਰਜੀਤ ਰੰਧਾਵਾ, ਲਾਡੀ ਖੱਬੇ, ਮਿੰਟੂ ਬੁੱਟਰ, ਪ੍ਰੀਤ ਰੰਧਾਵਾ ਅਤੇ ਰਾਜਬੀਰ ਕਾਕਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਅਹੁਦੇਦਾਰ, ਵਰਕਰ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।