ਅਕਾਲੀ-ਭਾਜਪਾ ਦਾ ਗੱਠਜੋੜ ਸਿਧਾਂਤਕ ਨਹੀਂ, ਕੁਰਸੀ ਦੀ ਖਾਤਰ ਹੋਇਆ ਸਮਝੌਤਾ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲੱਖੂਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਵੱਲ ਮਿਲਿਆ ਜਦੋਂ ਇਕ ਦਰਜਨ ਤੋਂ ਵਧੇਰੇ ਪਰਿਵਾਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਨੂੰ ਕਬੂਲਦੇ ਹੋਏ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ: ਧਾਲੀਵਾਲ ਵਲੋਂ ‘ਆਪ’ ’ਚ ਸ਼ਾਮਿਲ ਹੋਣ ਪਾਸਟਰ ਦੀਪਕ ਮਸੀਹ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲੱਖੂਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਵੱਲ ਮਿਲਿਆ ਜਦੋਂ ਇਕ ਦਰਜਨ ਤੋਂ ਵਧੇਰੇ ਪਰਿਵਾਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਨੂੰ ਕਬੂਲਦੇ ਹੋਏ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਹੋ ਗਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ: ਧਾਲੀਵਾਲ ਵਲੋਂ ‘ਆਪ’ ’ਚ ਸ਼ਾਮਿਲ ਹੋਣ ਪਾਸਟਰ ਦੀਪਕ ਮਸੀਹ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਹਾਲ ਹੀ ਵਿਚ ਪੰਜਾਬ ਅੰਦਰ ਹੋਏ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਗਠਜੋੜ ਤੇ ਤਿੱਖਾ ਤਨਜ਼ ਕਸਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਸਮਝੌਤਾ ਕੋਈ ਸਿਧਾਂਤਕ ਸਮਝੌਤਾ ਨਹੀਂ, ਸਗੋਂ ਕੁਰਸੀ ਹਾਸਿਲ ਕਰਨ ਦੀ ਖਾਤਰ ਕੀਤਾ ਗਿਆ ਸਮਝੌਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਪਣੇ ਸਿਧਾਂਤਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਹੁਣ ਜਨਤਾ ਸਾਹਮਣੇ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਗੱਠਜੋੜ ਕਿਸ ਸਿਧਾਂਤ ਦੇ ਆਧਾਰ ’ਤੇ ਹੋਇਆ ਹੈ। ਅੱਜ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਸੰਬੰਧੀ ਗੱਲ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਅਜਨਾਲਾ ਹਲਕੇ ਵਿਚ ਕਈ ਆਗੂ ਟਿਕਟਾਂ ਲੈਣ ਲਈ ਆਪਣੀ-ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਇਸ ਸਥਿਤੀ ਦੀ ਤੁਲਨਾ ‘ਇਕ ਅਨਾਰ ਤੇ ਸੌ ਬਿਮਾਰ’ ਵਾਲੀ ਕਹਾਵਤ ਨਾਲ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਕਈ ਆਗੂ ਹਲਕੇ ਵਿਚ ਸਰਗਰਮ ਹੋ ਜਾਂਦੇ ਹਨ ਅਤੇ ਟਿਕਟ ਮਿਲਣ ਦੀਆਂ ਗੱਲਾਂ ਕਰਨ ਲੱਗ ਪੈਂਦੇ ਹਨ। ਇਸ ਮੌਕੇ ਮਸੀਹ ਭਲਾਈ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ, ਬਲਜਿੰਦਰ ਸਿੰਘ ਨੋਨੀ ਲੱਖੂਵਾਲ, ਅਮਰੀਕ ਸਿੰਘ ਯੂ.ਐੱਸ.ਏ. ਵਾਲੇ, ਲੱਭਾ ਮਸੀਹ, ਲਾਲ ਮਸੀਹ, ਚਰਨਜੀਤ ਸਿੰਘ, ਸ਼ਮਸ਼ੇਰ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ ।