24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਰਤੀ ਕਿਸਾਨ ਯੂਨੀਅਨ (ਡਕੌਦਾ) ਵਲੋਂ ਝੁਨੀਰ ਥਾਣੇ ਦਾ ਘਿਰਾਓ

ਝੁਨੀਰ, 23 ਅਗਸਤ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਝੁਨੀਰ ਥਾਣੇ ਦਾ ਘਿਰਾਓ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੁਝ ਪਰਿਵਾਰਾਂ ਵੱਲੋਂ ਆਈ.

ਝੁਨੀਰ ਥਾਣੇ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਕਿਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ। ਅਜੀਤ ਤਸਵੀਰ 24-08-2026
ਝੁਨੀਰ, 23 ਅਗਸਤ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਝੁਨੀਰ ਥਾਣੇ ਦਾ ਘਿਰਾਓ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੁਝ ਪਰਿਵਾਰਾਂ ਵੱਲੋਂ ਆਈ.ਆਈ.ਐਨ.ਐਫ. ਤੋਂ ਗੋਲਡ ਲੋਨ ਲਿਆ ਗਿਆ ਸੀ, ਜਿਸ ’ਚ ਬੈਂਕ ਮੈਨੇਜਰ ਵਲੋਂ ਇੱਕ ਹਿੱਸਾ ਸੋਨੇ ’ਤੇ ਲੋਨ ਕਰ ਕੇ ਦੂਸਰਾ ਸੋਨਾ ਗੁੰਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਪਤਾ ਲੱਗਣ ’ਤੇ ਹੱਥਾਂ-ਪੈਰਾਂ ਦੀ ਪੈ ਗਈ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਮੈਨੇਜਰ ’ਤੇ ਪਰਚਾ ਦਰਜ ਕਰਵਾਇਆ ਗਿਆ। ਉਨ੍ਹਾਂ ਰੋਸ ਪ੍ਰਗਟਾਇਆ ਕਿ ਪੁਲਿਸ ਵਲੋਂ ਹਾਲੇ ਤੱਕ ਗ੍ਰਿਫ਼ਤਾਰੀ ਨਹੀਂ ਕੀਤੀ ਗਈ, ਇਸ ਕਰ ਕੇ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਐੱਸ.ਐਚ.ਓ. ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ 2 ਦਿਨਾਂ ’ਚ ਬੈਂਕ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਉਪਰੰਤ ਘਿਰਾਓ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਮਨਜੀਤ ਸਿੰਘ ਉੱਲਕ, ਮਿੱਠੂ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਚਾਨਣ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਨਰਾਇਣ ਵਿੱਦਿਆ ਮੰਦਰ ਵਿਖੇ ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਪਿੰਡ ਸੰਗਤ ਕਲਾਂ ਵਿਖੇ ਤੀਰਥ ਯਾਤਰਾ ਯੋਜਨਾ ਦੌਰਾਨ ਬੱਸਾਂ ਦੀ ਘਾਟ ਕਾਰਨ ਹੋਇਆ ਵਿਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।