24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਗੰਭੀਰ ਨਹੀਂ-ਢਿਲਵਾਂ

ਬਾਜਾਖਾਨਾ, 23 ਅਗਸਤ (ਜੀਵਨ ਗਰਗ)-ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਬਿੱਲਕੁਲ ਗੰਭੀਰ ਨਹੀਂ। ਅੱਜ ਦੇ ਸਮੇਂ ’ਚ ਦੇਸ਼ ਦੇ ਲੋਕ ਮਹਿੰਗਾਈ ਦੀ ਮਾਰ ਝੱਲਣ ਲਈ ਪੂਰੀ ਤਰ੍ਹਾਂ ਅਸਮਰੱਥ ਹਨ।

ਬਾਜਾਖਾਨਾ ਵਿਖੇ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ। ਨਾਲ ਡਾ. ਕੇਵਲ ਕਿ੍ਰਸ਼ਨ, ਕਾਲਾ ਮੱਲਾ ਆਦਿ। ਤਸਵੀਰ: ਜੀਵਨ ਗਰਗ ਬਾਜਾਖਾਨਾ ਵਿਖੇ ਬੂਥ ਜੋੜੋ ਮੁਹਿੰਮ ਤਹਿਤ ਨੌਜਵਾਨਾਂ ਨੂੰ ਕਾਂਗਰਸ ਪਾਰਟੀ ’ਚ ਸ਼ਾਮਿਲ ਕਰਦੇ ਹੋਏ ਬਲਾਕ ਜੈਤੋ ਦੇ ਪ੍ਰਧਾਨ ਰਾਹੁਲ ਜੈਤੋ। ਤਸਵੀਰ: ਜੀਵਨ ਗਰਗ 24-08-2026
ਬਾਜਾਖਾਨਾ, 23 ਅਗਸਤ (ਜੀਵਨ ਗਰਗ)-ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਬਿੱਲਕੁਲ ਗੰਭੀਰ ਨਹੀਂ। ਅੱਜ ਦੇ ਸਮੇਂ ’ਚ ਦੇਸ਼ ਦੇ ਲੋਕ ਮਹਿੰਗਾਈ ਦੀ ਮਾਰ ਝੱਲਣ ਲਈ ਪੂਰੀ ਤਰ੍ਹਾਂ ਅਸਮਰੱਥ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੱਤ੍ਹਾ ’ਚ ਆਉਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਹਰ ਸਾਲ ਦੇਸ਼ ਦੇ 2 ਕਰੋੜ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਅੱਜ ਰੁਜ਼ਗਾਰ ਦੇਣਾ ਤਾਂ ਦੂਰ ਦੀ ਗੱਲ ਮਨਰੇਗਾ ਯੋਜਨਾ ਨੂੰ ਵੀ ਕੇਂਦਰ ਸਰਕਾਰ ਵਲੋਂ ਬੰਦ ਕਰਨ ਦੀਆਂ ਯੋਜਨਾਵਾਂ ਘੜੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਘਰੇਲੂ ਵਸਤਾਂ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਪਿਆਜ਼ ਦਾ ਵਧਿਆ ਭਾਅ ਕਰਕੇ ਗਰੀਬ, ਮਜ਼ਦੂਰ ਚੱਟਨੀ ਨਾਲ ਰੋਟੀ ਖਾਣ ਤੋਂ ਵੀ ਮਜਬੂਰ ਕਰ ਦਿੱਤਾ ਹੈ। ਇਸ ਤਰ੍ਹਾਂ ਜ਼ਰੂਰੀ ਵਸਤਾਂ ਦੇ ਭਾਅ ’ਚ ਬੇਤਾਸਾ ਵਾਧਾ ਕਰਕੇ ਗਰੀਬ, ਮਜ਼ਦੂਰ ਨੂੰ ਅੱਖੋ-ਪਰੋਖੇ ਕਰਕੇ ਮੁਨਾਫ਼ਾਖੋਰਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਪਹਿਲਾਂ ਅਨੇਕ ਦੇਸ਼ਾਂ ਨੂੰ ਖੰਡ ਭੇਜਦਾ ਸੀ ਪ੍ਰੰਤੂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਉਨ੍ਹਾਂ ਦੀ ਬਰਾਮਦ ’ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਖੰਡ ਦੀਆਂ ਕੀਮਤਾਂ ’ਚ ਪਿਛਲੇ ਤਿੰਨ ਮਹੀਨਿਆਂ ’ਚ 40 ਫ਼ੀਸਦੀ ਵਾਧਾ ਹੋਇਆ ਹੈ ਆਉਣ ਵਾਲੇ ਸਮੇਂ ’ਚ ਹੋਰ ਇਨ੍ਹਾਂ ਕੀਮਤਾਂ ’ਚ ਹੋਰ ਵਾਧਾ ਹੋਣ ਤੋਂ ਇੰਨਕਾਰ ਨਹੀਂ ਕੀਤਾ ਜਾ ਸਕਦਾ। ਕੇਂਦਰ ਸਰਕਾਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਗੰਭੀਰ ਹੋਵੇ। ਇਸ ਮੌਕੇ ਭਗਤ ਸਿੰਘ ਚਹਿਲ, ਸਾਬਕਾ ਸਰਪੰਚ ਲਛਮਣ ਸਿੰਘ ਲੰਭਵਾਲੀ, ਡਾ. ਕੇਵਲ ਕਿ੍ਰਸ਼ਨ ਸ਼ਰਮਾ, ਪ੍ਰਧਾਨ ਜਗਜੀਤ ਸਿੰਘ, ਕਾਲਾ ਸਿੰਘ ਮੱਲਾ, ਹਰੀ ਪ੍ਰਕਾਸ਼ ਸ਼ਰਮਾ, ਬਲਰਾਜ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਾਲੀ-ਗਲੋਚ ਤੇ ਮਾਰ-ਕੁਟਾਈ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲੋਕਾਂ ਨੂੰ ਹਨੇਰੇ ’ਚ ਰੱਖ ਕੇ ਕੀਤੀ ਜਾ ਰਹੀ ਲੈਂਡ ਮੈਪਿੰਗ ਬੰਦ ਹੋਵੇ-ਜਮਹੂਰੀ ਅਧਿਕਾਰ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।