08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੀ.ਸੀ.ਟੀ. ਵੀ. ਨਿਗਰਾਨੀ ਪ੍ਰਣਾਲੀ ਸਥਾਪਿਤ

ਜੈਤੋ, 5 ਸਤੰਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਵਿਧਾਇਕ ਅਮੋਲਕ ਸਿੰਘ ਵਲੋਂ ਵਿਧਾਇਕ ਗ੍ਰਾਂਟ ਵਿਚੋਂ ਦਿੱਤੇ ਤਿੰਨ ਲੱਖ ਦੇ ਵਿੱਤੀ ਸਹਿਯੋਗ ਨਾਲ ਇਕ ਵਿਆਪਕ ਸੀ. ਸੀ.

ਅਜੀਤ ਡੈਸਕ 06-09-2026
ਜੈਤੋ, 5 ਸਤੰਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਵਿਧਾਇਕ ਅਮੋਲਕ ਸਿੰਘ ਵਲੋਂ ਵਿਧਾਇਕ ਗ੍ਰਾਂਟ ਵਿਚੋਂ ਦਿੱਤੇ ਤਿੰਨ ਲੱਖ ਦੇ ਵਿੱਤੀ ਸਹਿਯੋਗ ਨਾਲ ਇਕ ਵਿਆਪਕ ਸੀ.ਸੀ.ਟੀ. ਵੀ. ਨਿਗਰਾਨੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਾਲਜ ਕੈਂਪਸ ਵਿਚ ਨਿਗਰਾਨੀ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਤੇ ਸਟਾਫ਼ ਲਈ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਖਾਵਾਂ ਵਾਤਾਵਰਨ ਯਕੀਨੀ ਬਣਾਉਣਾ ਹੈ। ਇਸ ਮੌਕੇ ਡਾ. ਸਮਰਾਟ ਖੰਨਾ ਇੰਚਾਰਜ ਯੂਨੀਵਰਸਿਟੀ ਕਾਲਜ ਜੈਤੋ ਨੇ ਵਿਧਾਇਕ ਅਮੋਲਕ ਸਿੰਘ ਵਲੋਂ ਦਿੱਤੇ ਬਹੁਮੁੱਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੀ ਸੀ ਟੀ ਵੀ ਪ੍ਰਣਾਲੀ ਦੀ ਸਥਾਪਨਾ ਨਾਲ ਕੈਂਪਸ ਦੀ ਨਿਗਰਾਨੀ ਹੋਰ ਪ੍ਰਭਾਵਸ਼ਾਲੀ ਹੋਵੇਗੀ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸਮੁੱਚੀ ਭਲਾਈ ਵਿਚ ਯੋਗਦਾਨ ਪਵੇਗਾ। ਇਸ ਮੌਕੇ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੰਗਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ਼ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।