07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 8ਵੇਂ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ. ਸੀ.

ਅਜੀਤ ਡੈਸਕ 07-09-2026
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ.ਸੀ. ਦਫ਼ਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਲਗਾਇਆ ਗਿਆ ਅਣਮਿੱਥੇ ਸਮੇਂ ਦਾ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਨੀਤੀ ’ਤੇ ਸਵਾਲ ਚੁੱਕੇ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਲੰਬੀ ਬਲਾਕ ਦੇ ਸਕੱਤਰ ਮਲਕੀਤ ਸਿੰਘ ਗੱਗੜ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਤੇ 80 ਦਾ ਮੁੱਖ ਮਕਸਦ ਭਾਖੜਾ-ਨੰਗਲ ਅਤੇ ਬਿਆਸ ਪ੍ਰੋਜੈਕਟਾਂ ਨਾਲ ਸੰਬੰਧਿਤ ਅਧਿਕਾਰਾਂ ਤੇ ਦੇਣਦਾਰੀਆਂ ਨੂੰ ਤਹਿ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਾਵਾਂ ਰਾਹੀਂ ਪੁਨਰਗਠਨ ਤੋਂ ਬਾਅਦ ਬਣੇ ਵਾਰਿਸ ਸੂਬਿਆਂ ਨੂੰ ਸੰਬੰਧਿਤ ਪ੍ਰੋਜੈਕਟਾਂ ਵਿਚ ਪਾਣੀ ਅਤੇ ਬਿਜਲੀ ਨਾਲ ਜੁੜੇ ਅਧਿਕਾਰ ਦਿੱਤੇ ਗਏ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਆਪਣੀਆਂ ਸੌੜੀਆਂ ਸਿਆਸੀ ਲੋੜਾਂ ਦੀ ਪੂਰਤੀ ਲਈ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ ਦੇ ਵਾਜਬ ਹੱਕਾਂ ਨੂੰ ਨਜ਼ਰਅੰਦਾਜ ਕਰਨ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਦੇ ਲੋਕਾਂ ਵਿਚ ਇਲਾਕਾਵਾਦੀ ਭਾਵਨਾਵਾਂ ਨੂੰ ਕਥਿਤ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਸਲੇ ਦਾ ਹੱਲ ਆਪਸੀ ਸਹਿਮਤੀ, ਨਿਆਂ ਅਤੇ ਹੱਕਾਂ ਦੇ ਆਧਾਰ ’ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਲਾਕਾਵਾਦ ਨੂੰ ਹਵਾ ਦੇਣ ਦੀ ਬਜਾਏ, ਕਿਸਾਨਾਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਪੰਜਾਬ ਤੇ ਹਰਿਆਣਾ ਦੇ ਜਾਗਰੂਕ ਕਿਸਾਨਾਂ ਨੂੰ ਇਕਜੁੱਟ ਹੋ ਕੇ ਪਾਣੀਆਂ ਦੇ ਮਸਲੇ ਦਾ ਨਿਆਈ ਅਤੇ ਵਾਜਬ ਹੱਲ ਯਕੀਨੀ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਭੋਲਾ ਸਿੰਘ, ਮਿੱਠੂ ਸਿੰਘ ਪ੍ਰੇਮੀ ਬੁੱਟਰ ਸ਼ਰੀਂਹ, ਸੁਖਦੇਵ ਸਿੰਘ ਖੂੰਨਣ ਖੁਰਦ, ਜੀਤ ਸਿੰਘ, ਸੁਖਮੰਦਰ ਸਿੰਘ ਭਾਗਸਰ ਅਤੇ ਹਰਚਰਨ ਸਿੰਘ ਲੱਖੇਵਾਲੀ ਸਮੇਤ ਹੋਰ ਕਿਸਾਨ-ਮਜ਼ਦੂਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਨਵਿੰਦਰ ਕੌਰ ਨੂੰ ਪਿੰਡ ਸੰਧਵਾਂ ਦੀ ਪ੍ਰਧਾਨ ਨਿਯੁਕਤ ਕੀਤਾ ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-2 ਨੇ 23 ਅਧਿਆਪਕਾਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।