08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜੈਤੋ, 7 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਅੱਜ ਜੈਤੋ ਵਿਖੇ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 08-09-2026
ਜੈਤੋ, 7 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਅੱਜ ਜੈਤੋ ਵਿਖੇ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਲੋਕਾਂ ਵਲੋਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿਹਤ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦੇ ਮੈਂਬਰ ਪਾਰਲੀਮੈਂਟ ਦੇ ਧਿਆਨ ਵਿਚ ਲਿਆਂਦੇ। ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਦੌਰਾਨ ਹਲਕਾ ਜੈਤੋ ਦੇ ਵਿਕਾਸ ਕਾਰਜਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਤੇਜਿੰਦਰ ਸਿੰਘ ਮਚਾਕੀ, ਮਨਜੀਤ ਸਿੰਘ ਸੋਢੀ ਰਾਮੇਆਣਾ ਦਫ਼ਤਰ ਇੰਚਾਰਜ, ਬਲਾਕ ਪ੍ਰਧਾਨ ਜੈਤੋ ਗੁਰਪਿਆਰ ਸਿੰਘ ਕੋਠੇ ਚੰਦ ਸਿੰਘ ਵਾਲੇ, ਜਸਵਿੰਦਰ ਸਿੰਘ ਰੋਮਾਣਾ ਅਜੀਤ ਸਿੰਘ ਬਲਾਕ ਪ੍ਰਧਾਨ ਬਾਜਾਖਾਨਾ, ਗੁਰਚਰਨ ਸਿੰਘ ਚੰਦਭਾਨ ਜ਼ੋਨ ਇੰਚਾਰਜ, ਜਗਨਪ੍ਰੀਤ ਸਿੰਘ ਅਜਿੱਤ ਗਿੱਲ ਜ਼ੋਨ ਇੰਚਾਰਜ, ਸੀਨੀਅਰ ਗੁਰਸ਼ਰਨ ਸਿੰਘ (ਮਣੂ), ਮਨਵੀਰ ਸਿੰਘ ਬਰਾੜ ਰੋੜੀਕਪੂਰਾ, ਭੋਲਾ ਸਿੰਘ ਸਿੱਧੂ ਰੋੜੀਕਪੂਰਾ, ਰਾਜਿੰਦਰ ਸਿੰਘ ਰਾਜਾ, ਗੁਬਿੰਦਰ ਸਿੰਘ ਬਰਾੜ ਕਾਕਾ, ਡਾ. ਗੁਰਪ੍ਰੀਤ ਸਿੰਘ ਮੱਲਾ, ਬਾਬਾ ਅਜੈਬ ਸਿੰਘ, ਨਿਰਮਲ ਸਿੰਘ ਬਰਾੜ ਕਰੀਰਵਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਘੱਗਾ ਵਿਖੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।