08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅੰਤਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜ਼ਪੁਰ ਨੂੰ ਹਰਾਇਆ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੈਦਾਨ ਵਿਚ ਕਰਵਾਏ ਜਾ ਰਹੇ ਲੜਕੀਆਂ ਦੇ ਅੰਤਰ ਜ਼ਿਲ੍ਹਾ ਵਨ ਡੇਅ ਅੰਡਰ-15 ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲੇ 2026-2 7 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਤੋਂ ਸ਼ਾਨਦਾਰ 370 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕ੍ਰਿਕਟ ਗਰਾਊਂਡ ਵਿਚ ਖੇਡੇ ਗਏ ਮੈਚ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

ਸ੍ਰੀ ਮੁਕਤਸਰ ਸਾਹਿਬ ਦੇ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਜ਼ਿਲ੍ਹੇ ਦੀ ਜੇਤੂ ਟੀਮ ਨਾਲ ਪ੍ਰਬੰਧਕ। ਅਜੀਤ ਤਸਵੀਰ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੈਦਾਨ ਵਿਚ ਕਰਵਾਏ ਜਾ ਰਹੇ ਲੜਕੀਆਂ ਦੇ ਅੰਤਰ ਜ਼ਿਲ੍ਹਾ ਵਨ ਡੇਅ ਅੰਡਰ-15 ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲੇ 2026-2 7 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਤੋਂ ਸ਼ਾਨਦਾਰ 370 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕ੍ਰਿਕਟ ਗਰਾਊਂਡ ਵਿਚ ਖੇਡੇ ਗਏ ਮੈਚ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 35.0 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ਨਾਲ ਸ਼ਾਨਦਾਰ 442 ਦੌੜਾਂ ਬਣਾਈਆਂ। ਜਿਸ ਵਿਚ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਗੁਣਸਾਖੀ ਕੌਰ ਨੇ 301 ਦੌੜਾਂ ਬਣਾਈਆਂ, ਜਦਕਿ ਰਹਿਮਤ ਕੌਰ ਨੇ 47 ਦੌੜਾਂ, ਜਪਨੀਤ ਕੌਰ ਨੇ 21 ਦੌੜਾਂ ਅਤੇ ਨਵਨੀਤ ਕੌਰ ਨੇ 20 ਦੌੜਾਂ ਬਣਾਈਆਂ, ਜਦਕਿ ਫ਼ਿਰੋਜ਼ਪੁਰ ਦੀ ਟੀਮ ਵਲੋਂ ਗੇਂਦਬਾਜੀ ਕਰਦੇ ਹੋਏ ਅਰਸ਼ਮੀਤ ਕੌਰ, ਗੁਰਸੀਰਤ ਕੌਰ ਢਿੱਲੋਂ, ਸਿਮਰਜੀਤ ਕੌਰ ਅਤੇ ਐਸ਼ਮੀਤ ਕੌਰ ਨੇ ਇਕ-ਇਕ ਵਿਕਟ ਹਾਸਿਲ ਕੀਤੀ। ਫ਼ਿਰੋਜ਼ਪੁਰ ਦੀ ਟੀਮ ਨੇ ਆਪਣੀ ਪਾਰੀ ਵਿਚ ਬੱਲੇਬਾਜ਼ੀ ਕਰਦੇ ਹੋਏ 17.0 ਓਵਰਾਂ ਵਿਚ 10 ਵਿਕਟਾਂ ਦੇ ਨੁਕਸਾਨ ਨਾਲ ਸਿਰਫ਼ 72 ਦੌੜਾਂ ਬਣਾਈਆਂ, ਜਿਸ ਵਿਚ ਬੱਲੇਬਾਜ਼ੀ ਕਰਦੇ ਹੋਏ ਸਰਬਜੋਤ ਕੌਰ ਨੇ 37 ਦੌੜਾਂ ਬਣਾਈਆਂ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਗੇਂਦਬਾਜ਼ੀ ਕਰਦੇ ਹੋਏ ਜਪਨੀਤ ਕੌਰ ਨੇ ਸ਼ਾਨਦਾਰ ਢੰਗ ਨਾਲ ਪੰਜ ਵਿਕਟਾਂ ਹਾਸਿਲ ਕੀਤੀਆਂ। ਇਸੇ ਤਰ੍ਹਾਂ ਖੁਸ਼ਦੀਪ ਕੌਰ, ਮਨਸੀਰਤ ਕੌਰ ਨੇ ਦੋ-ਦੋ ਵਿਕਟਾਂ ਅਤੇ ਜਸਮੀਨ ਕੌਰ ਨੇ ਇਕ ਵਿਕਟ ਹਾਸਿਲ ਕੀਤੀ। ਇਸ ਸ਼ਾਨਦਾਰ ਜਿੱਤ ਲਈ ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਿਕਰਮਜੀਤ, ਡਾ. ਮਦਨ ਮੋਹਨ ਬਾਂਸਲ, ਬਾਵਾ ਯਾਦਵਿੰਦਰ ਸਿੰਘ ਲਾਲੀ, ਮੋਹਕਮ ਸਿੰਘ ਸੰਧੂ, ਭੀਸ਼ਮ ਬਾਂਸਲ, ਮੰਗਤ ਕੁੱਕੜ, ਸੁਰਿੰਦਰ ਅਰੋੜਾ, ਪਰਮਜੀਤ ਸਿੰਘ, ਵਿਜੇ ਕੁਮਾਰ, ਮਨਿੰਦਰ ਚੋਪੜਾ, ਸੰਜੀਵ ਗੁਪਤਾ, ਜਸਪਾਲ ਸਿੰਘ ਔਲਖ, ਗੁਰਬਖ਼ਸ਼ ਸਿੰਘ, ਰਾਕੇਸ਼ ਵਾਟਸ, ਜਸਕਰਨ ਸਿੰਘ, ਸੁਨੀਲ ਕੁਮਾਰ, ਜਸਪਾਲ ਸਿੰਘ ਹਰੀਕੇ ਕਲਾਂ, ਅੰਗਰੇਜ਼ ਸਿੰਘ ਬਰੀਵਾਲਾ, ਰਾਜਵੰਤ ਸਿੰਘ, ਵਿਜੇ ਚੋਪੜਾ, ਸੁਪਿੰਦਰਜੀਤ ਸਿੰਘ, ਪੰਕਜ ਕੁਮਾਰ, ਸ਼ੇਰਬਾਜ ਸਿੰਘ ਫ਼ੱਤਣਵਾਲਾ, ਗੁਰਭੇਜ ਸਿੰਘ ਖੋਸਾ, ਜਨਰਲ ਸਕੱਤਰ ਸ਼ਮਿੰਦਰ ਬੱਤਰਾ ਤੇ ਸਮੂਹ ਮੈਂਬਰਾਂ ਨੇ ਟੀਮ ਦੀ ਇਸ ਪ੍ਰਾਪਤੀ ’ਤੇ ਸਿਲੈਕਟਰਜ਼, ਕੋਚਜ਼ ਗਗਨਦੀਪ ਸਿੰਘ, ਲਖਵਿੰਦਰ ਸਿੰਘ, ਗੁਰਸੰਤ ਸਿੰਘ, ਲਵਪ੍ਰੀਤ ਸਿੰਘ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅਗਲੇ ਮੈਚ ਲਈ ਸ਼ੁੱਭਇੱਛਾਵਾਂ ਦਿੱਤੀਆਂ। ਇਸ ਟੂਰਨਾਮੈਂਟ ਵਿਚ ਲਗਾਤਾਰ ਦੂਜਾ ਮੈਚ ਜਿੱਤ ਕੇ ਆਪਣੇ ਗਰੁੱਪ ਵਿਚੋਂ ਡੀ.ਸੀ.ਏ. ਮੁਕਤਸਰ ਦੀ ਟੀਮ ਨੇ 8 ਅੰਕ ਪ੍ਰਾਪਤ ਕੀਤੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸੈਂਕੜੇ ਨੌਜਵਾਨ ‘ਆਪ’ ਵਿਚ ਹੋਏ ਸ਼ਾਮਿਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਸਵਾਗ... ਅਗਲੀ ਖ਼ਬਰ ਨਿੱਜੀ ਗੋਦਾਮ ’ਚੋਂ ਉਡਦੀ ਸੁਸਰੀ ਦਾ ਮਸਲਾ ਪ੍ਰਸ਼ਾਸਨ ਤੱਕ ਪੁੱਜਾ ਪਿੰਡ ਰਹੂੜਿਆਂਵਾਲੀ ਦੇ ਵਾਸੀ 11 ਦਿਨ ਤੋਂ ਧਰਨੇ ’ ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।