08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੈਲੀਗੇਟਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੈਲੀਗੇਟਾਂ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਸ੍ਰੀ ਮੁਕਤਸਰ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਉਤਾਰੇਗੀ ਅਤੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ 14 ਸਤੰਬਰ ਤੋਂ ਸਾਰੇ ਪਿੰਡਾਂ ਵਿਚ ਪਾਰਟੀ ਵਲੋਂ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਭਾਜਪਾ ਨਾਲ ਗੱਠਜੋੜ ਸੰਬੰਧੀ ਸ.

ਅਜੀਤ ਡੈਸਕ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੈਲੀਗੇਟਾਂ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਸ੍ਰੀ ਮੁਕਤਸਰ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਉਤਾਰੇਗੀ ਅਤੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ 14 ਸਤੰਬਰ ਤੋਂ ਸਾਰੇ ਪਿੰਡਾਂ ਵਿਚ ਪਾਰਟੀ ਵਲੋਂ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਭਾਜਪਾ ਨਾਲ ਗੱਠਜੋੜ ਸੰਬੰਧੀ ਸ. ਰਾਜਾ ਨੇ ਕਿਹਾ ਕਿ ਜੇਕਰ ਸਿਧਾਂਤ ’ਤੇ ਅਧਾਰਿਤ ਕੋਈ ਸਮਝੌਤਾ ਹੁੰਦਾ ਵੀ ਹੈ ਤਾਂ ਵੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ’ਤੇ ਆਪਣਾ ਦਾਅਵਾ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਤਸਲੀਮ ਕੀਤਾ ਜਾਵੇ, ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ ਅਤੇ ਜਿਹੜਾ ਪਿਛਲੇ 20 ਸਾਲ ਵਿਚ ਕਰਜ਼ਾ ਪੰਜਾਬ ਸਿਰ ਚੜ੍ਹਿਆ ਹੈ, ਉਸ ਦਾ ਹਿਸਾਬ ਦਿੱਤਾ ਜਾਵੇ ਕਿ ਖ਼ਰਚਾ ਕਿਥੇ ਹੋਇਆ ਹੈ। ਇਸ ਸੰਬੰਧੀ ਰਜਿੰਦਰ ਸਿੰਘ ਰਾਜਾ ਨੇ ਇਕ ਜਾਂਚ ਕਮਿਸ਼ਨ ਬਣਾਏ ਜਾਣ ਦੀ ਮੰਗ ਵੀ ਕੀਤੀ। ਜੇਕਰ ਕੋਈ ਵੀ ਮੰਗ ਭਾਜਪਾ ਵਲੋਂ ਸਵੀਕਾਰ ਨਹੀਂ ਕੀਤੀ ਜਾਂਦੀ ਤਾਂ ਪਾਰਟੀ ਆਪਣੇ ਬਲਬੂਤੇ ’ਤੇ ਚੋਣਾਂ ਲੜੇਗੀ। ਇਸ ਮੌਕੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ, ਬਲਤੇਜ ਸਿੰਘ ਸਾਬਕਾ ਸਰਪੰਚ ਵੰਗਲ, ਬਖ਼ਸ਼ੀਸ਼ ਸਿੰਘ ਸੱਕਾਂਵਾਲੀ, ਮਨਪ੍ਰੀਤ ਸਿੰਘ ਕਾਨਿਆਂਵਾਲੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।