ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਸਮੇਤ ਅਹੁਦੇਦਾਰਾਂ ਦਾ ਸਨਮਾਨ ਸੈਨੇਟ ਚੋਣਾਂ ’ਚ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇ-ਬਰਾੜ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਹੋਂਦ ਨੂੰ ਬਚਾਉਣ ਲਈ ਵਿਦਿਆਰਥੀਆਂ ਤੇ ਲੋਕਤੰਤਰ ਪੱਖੀ ਲੋਕਾਂ ਵਲੋਂ ਕੀਤੇ ਲੰਮੇ ਸੰਘਰਸ਼ ਤੋਂ ਬਾਅਦ ਹੁਣ ਸੈਨੇਟ ਦੀਆਂ ਚੋਣਾਂ 20 ਸਤੰਬਰ ਨੂੰ ਹੋਣ ਜਾ ਰਹੀਆਂ ਹਨ । ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਬਰਾੜ ਭਾਗਸਰ ਨੇ ਸਮੂਹ ਰਜਿਸਟਰਡ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਅਜੀਤ ਡੈਸਕ
18-09-2026