21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨੀਵੀਆਂ ਲਟਕ ਰਹੀਆਂ ਤਾਰਾਂ ਨੂੰ ਦਰੁਸਤ ਕਰਨ ਲਈ ਜ਼ਿਲ੍ਹਾ ਟਰੇਡਰ ਕਮਿਸ਼ਨ ਨੇ ਚਲਾਈ ਮੁਹਿੰਮ

ਗਿੱਦੜਬਾਹਾ, 20 ਸਤੰਬਰ (ਪਰਮਜੀਤ ਸਿੰਘ ਥੇੜੀ)-ਗਿੱਦੜਬਾਹਾ ਸ਼ਹਿਰ ਅੰਦਰ ਬਿਜਲੀ ਦੀਆਂ ਤਾਰਾਂ ਦੇ ਜਾਲ, ਬਿਜਲੀ ਦੇ ਬਕਸਿਆਂ ਅਤੇ ਨੀਵੀਆਂ ਲਟਕ ਰਹੀਆਂ ਤਾਰਾਂ ਨੂੰ ਦਰੁਸਤ ਕਰਨ ਲਈ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਿਨੀਤ ਜਿੰਦਲ ਮੌਂਟੀ ਦੀ ਅਗਵਾਈ ਹੇਠ ਬਿਜਲੀ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਬੇਤਰਤੀਬ ਪਈਆਂ ਤਾਰਾਂ ਨੂੰ ਵਿਵਸਥਿਤ ਕਰਨ ਦੇ ਨਾਲ-ਨਾਲ ਨੀਵੀਆਂ ਤਾਰਾਂ ਅਤੇ ਬਿਜਲੀ ਦੇ ਬਕਸਿਆਂ ਨੂੰ ਵੀ ਦਰੁਸਤ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 21-09-2026
ਗਿੱਦੜਬਾਹਾ, 20 ਸਤੰਬਰ (ਪਰਮਜੀਤ ਸਿੰਘ ਥੇੜੀ)-ਗਿੱਦੜਬਾਹਾ ਸ਼ਹਿਰ ਅੰਦਰ ਬਿਜਲੀ ਦੀਆਂ ਤਾਰਾਂ ਦੇ ਜਾਲ, ਬਿਜਲੀ ਦੇ ਬਕਸਿਆਂ ਅਤੇ ਨੀਵੀਆਂ ਲਟਕ ਰਹੀਆਂ ਤਾਰਾਂ ਨੂੰ ਦਰੁਸਤ ਕਰਨ ਲਈ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਿਨੀਤ ਜਿੰਦਲ ਮੌਂਟੀ ਦੀ ਅਗਵਾਈ ਹੇਠ ਬਿਜਲੀ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਬੇਤਰਤੀਬ ਪਈਆਂ ਤਾਰਾਂ ਨੂੰ ਵਿਵਸਥਿਤ ਕਰਨ ਦੇ ਨਾਲ-ਨਾਲ ਨੀਵੀਆਂ ਤਾਰਾਂ ਅਤੇ ਬਿਜਲੀ ਦੇ ਬਕਸਿਆਂ ਨੂੰ ਵੀ ਦਰੁਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਿਨੀਤ ਜਿੰਦਲ ਮੌਂਟੀ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨ ਜਾਂ ਮਕਾਨ ਦੀ ਛੱਤ ਉੱਪਰ ਕੋਈ ਫਾਲਤੂ ਬਿਜਲੀ ਜਾਂ ਹੋਰ ਤਾਰ ਪਈ ਹੋਈ ਹੈ ਤਾਂ ਉਸ ਨੂੰ ਛੱਤ ਤੋਂ ਹੇਠਾਂ ਵੱਲ ਲਮਕਾ ਦਿੱਤਾ ਜਾਵੇ, ਤਾਂ ਜੋ ਮੁਹਿੰਮ ਤਹਿਤ ਇਨ੍ਹਾਂ ਤਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦਰੁਸਤ ਕੀਤਾ ਜਾ ਸਕੇ। ਵਿਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਸ਼ਹਿਰ ਵਿਚ ਤਾਰਾਂ ਪੈਣ ਤੋਂ ਬਾਅਦ ਪਹਿਲੀ ਵਾਰ ਇੰਨੇ ਵੱਡੇ ਪੱਧਰ ’ਤੇ ਫਾਲਤੂ ਤਾਰਾਂ ਨੂੰ ਹਟਾਉਣ ਅਤੇ ਤਾਰਾਂ ਦੀ ਦਰੁਸਤੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਮਕਾਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਅਤੇ ਮਕਾਨਾਂ ਦੇ ਆਲੇ-ਦੁਆਲੇ ਪਈਆਂ ਫਾਲਤੂ ਤਾਰਾਂ ਬਾਰੇ ਟੀਮ ਨੂੰ ਜਾਣਕਾਰੀ ਦੇਣ, ਤਾਂ ਜੋ ਸ਼ਹਿਰ ਨੂੰ ਤਾਰਾਂ ਦੇ ਜਾਲ ਤੋਂ ਮੁਕਤ ਕਰਕੇ ਵਿਵਸਥਿਤ ਬਣਾਇਆ ਜਾ ਸਕੇ। ਇਸ ਮੌਕੇ ਪਾਵਰਕਾਮ ਵਿਭਾਗ ਦੇ ਐੱਸ.ਡੀ.ਓ. ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਗਤਕਾ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਪ੍ਰਭਲੀਨ ਕੌਰ ਨੇ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸੰਗਤ ਨੇ ਸ਼ਰਧਾ ਤੇ ਸਤਿਕਾਰ ਨਾਲ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।