03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਿਲਾਵਟਖੋਰਾਂ ਖ਼ਿਲਾਫ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਦੀ ਮੁਅੱਤਲੀ ਰੱਦ ਕਰਨ ਦੀ ਮੰਗ

ਸਾਦਿਕ, 2 ਅਕਤੂਬਰ (ਆਰ. ਐਸ.

ਅਜੀਤ ਡੈਸਕ 03-10-2026
ਸਾਦਿਕ, 2 ਅਕਤੂਬਰ (ਆਰ.ਐਸ.ਧੁੰਨਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਸਾਦਿਕ ਦੇ ਪ੍ਰਧਾਨ ਅਮਨਦੀਪ ਸਿੰਘ ਖ਼ਾਲਸਾ ਨੇ ਮਿਲਾਵਟਖੋਰਾਂ ਖ਼ਿਲਾਫ ਕਾਰਵਾਈ ਕਰਨ ਵਾਲੇ ਫ਼ਿਰੋਜ਼ਪੁਰ ਦੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖੋਸਲਾ ਨੂੰ ਪੰਜਾਬ ਸਰਕਾਰ ਵਲੋਂ ਮੁਅੱਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਮਿਲਾਵਟਖੋਰੀ ਬਹੁਤ ਹੀ ਗੰਭੀਰ ਸਮੱਸਿਆ ਹੈ, ਪਰ ਪੰਜਾਬ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਕਰਨ ਵਾਲੇ ਅਧਿਕਾਰੀ ਨੂੰ ਹੌਂਸਲਾ ਦੇਣ ਦੀ ਬਜਾਏ ਉਸ ਨੂੰ ਨੌਕਰੀ ਤੋਂ ਹੀ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਨਾਦਰਸ਼ਾਹੀ ਫੁਰਮਾਨ ਤੁਰੰਤ ਰੱਦ ਕਰਕੇ ਫੂਡ ਸੇਫਟੀ ਅਫ਼ਸਰ ਨੂੰ ਬਹਾਲ ਕਰੇੇ ਅਤੇ ਇਮਾਨਦਾਰ ਅਫ਼ਸਰਾਂ ਨੂੰ ਸੁਰੱਖਿਆ ਦੇਵੇ ਤਾਂ ਜੋ ਉਹ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਣ।
ਪਿਛਲੀ ਖ਼ਬਰ ਵਾੜਾਦਰਾਕਾ ਸਰਕਲ ਦੇ ਬੇਅੰਤ ਸਿੰਘ ਸਿੱਧੂ ਕੋਰ ਕਮੇਟੀ ਮੈਂਬਰ ਨਿਯੁਕਤ ਅਗਲੀ ਖ਼ਬਰ ਭਾਈ ਰਾਹੁਲ ਸਿੱਧੂ ਵਲੋਂ ‘ਨਸ਼ਾ ਨਹੀਂ ਰੁਜ਼ਗਾਰ ਦਿਓ’ ਮੁਹਿੰਮ ਦੀ ਸ਼ੁਰੂਆਤ ਬੇਰੁਜ਼ਗਾਰੀ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।