ਮਲੋਟ, 2 ਅਕਤੂਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੂੰ ਡੀ.ਏ.ਵੀ. ਮਲੋਟ ਵਿਖੇ ਪ੍ਰਿੰਸੀਪਲ ਵਜੋਂ ਇਕ ਸਾਲ ਪੂਰਾ ਕਰਨ ’ਤੇ ਸਟਾਫ਼ ਦੁਆਰਾ ਸਨਮਾਨਿਤ ਕੀਤਾ ਗਿਆ। ਸਿੱਖਿਆ ਨੂੰ ਸਮਰਪਿਤ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਭੌਤਿਕ ਵਿਗਿਆਨ ਵਿਚ ਐਮ.ਐਸ.ਸੀ. ਕੀਤੀ ਹੈ ਅਤੇ ਉਹ ਖ਼ੁਦ ਵਿਦਿਆਰਥੀਆਂ ਨੂੰ ਭੌਤਿਕ ਵਿਗਿਆਨ ਪੜ੍ਹਾਉਂਦੇ ਹਨ ਤੇ ਉਨ੍ਹਾਂ ਨੂੰ ਖ਼ਾਸ ਤੌਰ ’ਤੇ ਸਮਝਣ ਲਈ ਵਾਧੂ ਕਲਾਸਾਂ ਲੈਂਦੇ ਹਨ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ, ਸਕੂਲ ਦੇ ਚੇਅਰਮੈਨ ਰਵੀ ਛਾਬੜਾ, ਸਥਾਨਕ ਮੈਨੇਜਿੰਗ ਕਮੇਟੀ, ਸਟਾਫ਼, ਸਪਾਟ ਸਟਾਫ਼, ਬੱਚਿਆਂ, ਮਾਪਿਆਂ ਤੇ ਮਲੋਟ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਰਿਆਂ ਦੇ ਸਮੂਹਿਕ ਸਹਿਯੋਗ ਨਾਲ ਡੀ.ਏ.ਵੀ. ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਵੀਆਂ ਉਚਾਈਆਂ ਛੂਹੇਗਾ।