ਕੁਇਜ਼ ਮੁਕਾਬਲੇ ’ਚ ਦਸਮੇਸ਼ ਗਰਲਜ਼ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
ਮੰਡੀ ਕਿੱਲਿਆਂਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਵਿਚ ਦੋ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਭਾਸ਼ਾ ਵਿਭਾਗ ਪੰਜਾਬ ਵਲੋਂ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਸੰਗਮਪ੍ਰੀਤ ਕੌਰ ਨੇ ਮਿਡਲ ਵਰਗ ਵਿਚ ਪਹਿਲਾ ਅਤੇ ਗਿਆਰ੍ਹਵੀਂ ਜਮਾਤ ਦੀ ਨੂਰਵੀਰ ਕੌਰ ਨੇ ਸੈਕੰਡਰੀ ਵਰਗ ਵਿਚ ਤੀਜਾ ਸਥਾਨ ਹਾਸਿਲ ਕੀਤਾ।
ਅਜੀਤ ਡੈਸਕ
18-10-2026