18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ’ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 17 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜੀ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਅਰਾਧਿਆ ਤੇ ਨਿਮਰਤ ਨੇ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ 2026 ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਕੁੱਲ 22 ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 18-10-2026
ਗਿੱਦੜਬਾਹਾ, 17 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜੀ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਅਰਾਧਿਆ ਤੇ ਨਿਮਰਤ ਨੇ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ 2026 ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਕੁੱਲ 22 ਟੀਮਾਂ ਨੇ ਭਾਗ ਲਿਆ। ਇਸ ਸਾਲ ਮੁਕਾਬਲੇ ਦਾ ਮੁੱਖ ਵਿਸ਼ਾ ‘ਸਥਿਰਤਾ ਲਈ ਵਿਗਿਆਨ ਅਤੇ ਨਵੀਨਤਾ’ ਸੀ। ਵਿਦਿਆਰਥਣਾਂ ਨੇ ਆਪਣੀ ਵਿਗਿਆਨਕ ਸੋਚ, ਨਵੇਂ ਵਿਚਾਰਾਂ ਤੇ ਸਖ਼ਤ ਮਿਹਨਤ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਐੱਮ.ਡੀ. ਹਿਮਾਂਸ਼ੂ ਬਾਂਸਲ ਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੇ ਨਾਲ-ਨਾਲ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅੱਗੇ ਵੀ ਮਿਹਨਤ ਤੇ ਲਗਨ ਨਾਲ ਸਫ਼ਲਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਗੁਰਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਪਾਰਟੀ ਮੇਕਅੱਪ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।