ਸ੍ਰੀ ਗੁਰੂ ਰਵਿਦਾਸ ਨੌਜਵਾਨ ਸੇਵਾ ਸੁਸਾਇਟੀ ਵਲੋਂ ਤੀਸਰਾ ਮਾਂ ਭਗਵਤੀ ਜਾਗਰਣ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੇਵਾ ਸੁਸਾਇਟੀ ਵਲੋਂ ਤੀਸਰਾ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਧਾਰਮਿਕ ਪ੍ਰੋਗਰਾਮ ਕਰਵਾਉਣੇ ਬੇਹੱਦ ਜ਼ਰੂਰੀ ਹਨ।
ਅਜੀਤ ਡੈਸਕ
21-10-2026