23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਨੈਤਿਕ ਸਿੱਖਿਆ ਇਮਤਿਹਾਨ ਸਫਲਤਾ ਪੂਰਵਕ ਸੰਪੰਨ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ। ਇਸ ਇਮਤਿਹਾਨ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 160 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ। ਇਸ ਇਮਤਿਹਾਨ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 160 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਪੱਧਰੀ ਕਨਵੀਨਰ ਡਾ. ਗਗਨਦੀਪ ਕੌਰ ਕਾਮਰਸ ਵਿਭਾਗ ਨੇ ਦੱਸਿਆ ਕਿ ਇਸ ਇਮਤਿਹਾਨ ਦਾ ਮੁੱਖ ਉਦੇਸ਼ ਅਜੋਕੇ ਨੌਜਵਾਨਾਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਸੱਭਿਆਚਾਰ, ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਹੈ। ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਇਮਤਿਹਾਨ ਕੇਂਦਰ ਦਾ ਦੌਰਾ ਕਰਕੇ ਇਮਤਿਹਾਨ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਇਸ ਇਮਤਿਹਾਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਵਲੋਂ ਡਾ. ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਮਤਿਹਾਨ ਦੌਰਾਨ ਸੁਪਰਡੈਂਟ ਦੀ ਡਿਊਟੀ ਪ੍ਰੋ. ਪਵਨਪ੍ਰੀਤ ਕੌਰ ਵਾਲੀਆ ਕਾਮਰਸ ਵਿਭਾਗ ਅਤੇ ਡਿਪਟੀ ਸੁਪਰਡੈਂਟ ਪ੍ਰੋ. ਮਨਿੰਦਰ ਕੌਰ ਵਿਰਕ ਅਤੇ ਪ੍ਰੋ. ਕਿਰਨ ਬਾਲਾ ਨੇ ਨਿਭਾਈ।
ਪਿਛਲੀ ਖ਼ਬਰ ਪਿੰਡ ਵਾਂਦਰ ਜਟਾਣਾ ਦੇ ਰੇਲਵੇ ਸਟੇਸ਼ਨ ਨੂੰ ਵਿਭਾਗ ਵਲੋਂ ਕੀਤਾ ਜਾ ਰਿਹਾ ਅੱਖੋਂ ਪਰੋਖੇ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।