23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ , 22 ਅਕਤੂਬਰ ( ਸਰਬਜੀਤ ਸਿੰਘ )- ਫ਼ਰੀਦਕੋਟ ਦੇ ਇਕ ਪਿੰਡ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਸਦਰ ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।

ਅਜੀਤ ਡੈਸਕ 23-10-2026
ਫ਼ਰੀਦਕੋਟ , 22 ਅਕਤੂਬਰ ( ਸਰਬਜੀਤ ਸਿੰਘ )- ਫ਼ਰੀਦਕੋਟ ਦੇ ਇਕ ਪਿੰਡ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਸਦਰ ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ 17 ਸਾਲਾ ਲੜਕੀ ਜੋ ਕਿ 11 ਵੀਂ ਜਮਾਤ ਵਿਚ ਪੜ੍ਹਦੀ ਹੈ , ਨੂੰ ਲਵਦੀਪ ਸਿੰਘ ਉਰਫ਼ ਲਵ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨਵੀਂ ਪਿੱਪਲੀ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ । ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਲੜਕਾ ਉਸ ਦੀ ਲੜਕੀ ਨੂੰ ਪਹਿਲਾਂ ਵੀ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਮਾੜੀ ਨਜ਼ਰ ਰੱਖਦਾ ਸੀ , ਜਿਸ ਨੂੰ ਕਈ ਵਾਰ ਸ ਮਾਝਾਇਆ ਵੀ ਸੀ । ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਬਰਾਮਦਗੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਚਨਬੱਧ- ਗੁਲਜ਼ਾਰ ਸਿੰਘ ਰਣੀਕੇ ਅਗਲੀ ਖ਼ਬਰ ਪਿੰਡ ਔਲਖ ਵਿਖੇ ਸ਼ਾਮਾ ਫਰੂਟ ਸਟੋਰ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।