23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਚਨਬੱਧ- ਗੁਲਜ਼ਾਰ ਸਿੰਘ ਰਣੀਕੇ

ਮਲੋਟ, 22 ਅਕਤੂਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਅਜੀਤ ਡੈਸਕ 23-10-2026
ਮਲੋਟ, 22 ਅਕਤੂਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰਧਾਨਗੀ ਹੇਠ ਅੱਜ ਕੇ.ਜੀ. ਰਿਜ਼ੋਰਟ ਬਠਿੰਡਾ ਰੋਡ ਮਲੋਟ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਵਾਂ, ਭਾਈਚਾਰੇ ਦੀ ਭਲਾਈ ਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋੜਵੰਦ ਪਰਿਵਾਰਾਂ ਦੀ ਬਾਂਹ ਫ਼ੜ੍ਹੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਗ਼ਰੀਬ ਵਰਗ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਸਨ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਤੇ ਗ਼ਰੀਬ ਪਰਿਵਾਰਾਂ ਨੂੰ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸ. ਕੋਟਭਾਈ ਨੇ ਕਿਹਾ ਕਿ ਇਸ ਮੀਟਿੰਗ ਦਾ ਇਕ ਅਹਿਮ ਮਕਸਦ ਐਸ.ਸੀ. ਭਾਈਚਾਰੇ ਤੇ ਪਾਰਟੀ ਵਰਕਰਾਂ ਦੇ ਸੁਝਾਅ ਪ੍ਰਾਪਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਵਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਸਨਮਾਨ ਦਿੰਦਿਆਂ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਲਈ ਵਿਚਾਰਿਆ ਜਾਵੇਗਾ, ਤਾਂ ਜੋ ਲੋਕਾਂ ਦੀਆਂ ਅਸਲ ਲੋੜਾਂ ਅਨੁਸਾਰ ਯੋਜਨਾਵਾਂ ਤਿਆਰ ਕੀਤੀਆਂ ਜਾ ਸਕਣ। ਸ. ਰਣੀਕੇ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਯੋਜਨਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ, ਪੰਜਾਬੀਅਤ ਤੇ ਲੋਕਾਂ ਦੀ ਭਲਾਈ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਕਾਲੀ ਦਲ ਦੇ ਵੱਖ-ਵੱਖ ਗਰੁੱਪਾਂ ਨਾਲ ਜੁੜੇ ਆਗੂਆਂ ਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਇਕ ਮੰਚ ’ਤੇ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਪਾਰਟੀ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ ਅਤੇ ਇਕਜੁੱਟਤਾ ਨਾਲ ਹੀ ਸੂਬੇ ਦੀ ਸਿਆਸਤ ਵਿਚ ਮਜ਼ਬੂਤ ਭੂਮਿਕਾ ਨਿਭਾਈ ਜਾ ਸਕਦੀ ਹੈ। ਇਸ ਮੌਕੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਭਗਤ ਸਿੰਘ, ਕੁਲਬੀਰ ਸਿੰਘ ਕੋਟਭਾਈ, ਮਨਵੀਰ ਸਿੰਘ ਅਤੇ ਅਸ਼ੋਕ ਬਜਾਜ ਸਮੇਤ ਜ਼ਿਲ੍ਹੇ ਤੇ ਮਲੋਟ ਹਲਕੇ ਨਾਲ ਸੰਬੰਧਿਤ ਐਸ.ਸੀ. ਭਾਈਚਾਰੇ ਦੇ ਆਗੂ, ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।