25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)- ਫ਼ਰੀਦਕੋਟ ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਿਸ ਵਲੋਂ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੇ ..

ਅਜੀਤ ਡੈਸਕ 25-10-2026

ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)- ਫ਼ਰੀਦਕੋਟ ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਿਸ ਵਲੋਂ ਲੜਕੀ ਦੀ ਮਾਤਾ ਦੀ  ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਦੇ ਇਕ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ 16 ਸਾਲਾ ਲੜਕੀ ਜੋ ਪਿੰਡ ਤੋਂ ਫ਼ਰੀਦਕੋਟ ਵਿਖੇ ਕੱਪੜੇ ਲੈਣ ਲਈ ਗਈ ਸੀ ਅਤੇ ਵਾਪਸ ਨਹੀਂ ਪਰਤੀ। ਜਿਸ ਬਾਰੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਲਵਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁੱਖਣਵਾਲਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਲੜਕਾ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਕਥਿਤ ਧਮਕੀਆਂ ਵੀ ਦੇ ਰਿਹਾ ਹੈ। ਐਸ.ਆਈ. ਮਮਤਾ ਰਾਣੀ ਨੇ ਦੱਸਿਆ ਕਿ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਬਰਾਮਦਗੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ’ਚ ਕਿਸਾਨਾਂ ਦੀ ਲੁੱਟ ਦੇ ਦੋਸ਼, ਸ਼ੈਲਰ ਮਾਲਕਾਂ ’ਤੇ ਪੂਲ ਬਣਾ ਕੇ ਖ਼ਰੀਦ ਕਰਨ ਦੇ ਦੋਸ਼ ਅਗਲੀ ਖ਼ਬਰ ਤੇਜ਼ ਝੱਖੜ, ਮੀਂਹ ਤੇ ਗੜੇਮਾਰੀ ਕਰਕੇ ਖੇਤਾਂ ’ਚ ਫ਼ਸਲਾਂ ਵਿਛੀਆਂ ਕਈ ਮੰਡੀਆਂ ’ਚ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।